ਐਤਵਾਰ, ਮਈ 17, 2026 08:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

by Gurjeet Kaur
ਫਰਵਰੀ 29, 2024
in ਪੰਜਾਬ
0
ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 
 
 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਦੋਰਾਹਾ ਵਿਖੇ ਚਪੜਾਸੀ ਵਜੋਂ ਨੌਕਰੀ ਕਰਦਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਹੈ ਕਿ ਉਸਨੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਆਪਣਾ ਇਲਾਜ ਕਰਵਾਇਆ ਸੀ ਅਤੇ ਈ.ਐਸ.ਆਈ. ਸਕੀਮ ਅਧੀਨ ਮੁਫ਼ਤ ਇਲਾਜ ਦਾ ਲਾਭਪਾਤਰੀ ਹੋਣ ਕਰਕੇ ਉਸਦੇ 4,78,136 ਰੁਪਏ ਦੇ ਬਿੱਲ ਈ.ਐਸ.ਆਈ. ਡਿਸਪੈਂਸਰੀ ਵਿੱਚ ਭੁਗਤਾਨ ਲਈ ਬਕਾਇਆ ਪਏ ਹਨ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸਬੰਧਤ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸਦੇ ਬਿੱਲ ਦਾ ਭੁਗਤਾਨ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਕੁੱਲ ਰਕਮ ਵਿੱਚੋਂ ਸਿਰਫ 1,25,000 ਰੁਪਏ ਦੇ ਬਿੱਲ ਹੀ ਪਾਸ ਕੀਤੇ ਜਾਣਗੇ। ਮੁਲਜ਼ਮ ਕਲਰਕ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਜਿਸ ਵਿੱਚ 20,000 ਰੁਪਏ ਪੇਸ਼ਗੀ ਅਤੇ ਬਾਕੀ 10,000 ਰੁਪਏ ਬਾਅਦ ਵਿੱਚ ਦੇਣ ਲਈ ਕਿਹਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਰਵਿੰਦਰ ਸਿੰਘ ਕਲਰਕ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਉਸ ਨੇ ਰਿਸ਼ਵਤ ਦੀ ਰਕਮ ਚੰਡੀਗੜ੍ਹ ਵਿਖੇ ਤਾਇਨਾਤ ਸਬੰਧਤ ਅਧਿਕਾਰੀ ਨਾਲ ਵੀ ਸਾਂਝੀ ਕਰਨੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਆਪਣੇ ਫ਼ੋਨ ਵਿੱਚ ਕਰ ਲਈ ਅਤੇ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Tags: bribepro punjab tvpunjabpunjab vigilance bureao
Share209Tweet131Share52

Related Posts

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਵਿਜੀਲੈਂਸ ਦੀ ਵੱਡੀ ਕਾਰਵਾਈ : ਐਸਡੀਓ ਅਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਮਈ 16, 2026

ਗੁਰਦਾਸਪੁਰ ਦੇ SDM ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮਈ 16, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026
Load More

Recent News

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.