ਪਟਿਆਲਾ ‘ਚ ਦਿਨ ਦਿਹਾੜੇ ਦਿਲ ਨੂੰ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ।ਜਿਸ ‘ਚ 16 ਸਾਲਾ ਲੜਕੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।ਆਪਣੀ ਵੱਡੀ ਭੈਣ ਦੇ ਕਤਲ ਦਾ ਸਦਮਾ ਨਾ ਸਹਾਰਦੇ ਹੋਏ ਛੋਟੀ ਭੈਣ ਨੇ ਵੀ ਦਮ ਤੋੜ ਦਿੱਤਾ, ਜਿਸਦੀ ਉਮਰ ਕਰੀਬ 7 ਸਾਲ ਦੱਸੀ ਜਾ ਰਹੀ ਹੈ।
ਇਹ ਵਾਰਦਾਤ ਪਟਿਆਲਾ ਕੋਤਵਾਲੀ ਥਾਣੇ ਅਧੀਨ ਆਉਂਦੇ ਸੰਜੇ ਕਲੋਨੀ ਦੀ ਹੈ, ਜਿੱਥੇ ਇਕ ਲੜਕੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਮ੍ਰਿਤਕ ਲੜਕੀ ਸਲਮਾ ਦੀ ਮਾਤਾ ਮਨਜੀਰ ਕੌਰ ਨੇ ਦੱਸਿਆ ਕਿ ਇਲਾਕੇ ‘ਚ ਰਹਿਣ ਵਾਲਾ ਇਕ ਲੜਕਾ ਮੇਰੀ ਬੇਟੀ ਨਾਲ ਜ਼ਬਰਦਸਤੀ ਵਿਆਹ ਕਰਾਉਣਾ ਚਾਹੁੰਦਾ ਸੀ,ਪਰ ਜਦੋਂ ਉਸਨੇ ਇਨਕਾਰ ਕਰ ਦਿੱਤਾ ਤਾਂ ਬੀਤੀ ਰਾਤ ਉਸਨੂੰ ਜ਼ਬਰਦਸਤੀ ਨਾਲ ਲੈ ਕੇ ਜਾਣ ਦੀ ਕੋਸ਼ਿਸ਼ ਕੀਤੀ।
ਉਕਤ ਨੇ ਦੱਸਿਆ ਕਿ ਜਦੋਂ ਲੜਕੀ ਨੇ ਵਿਰੋਧ ਕੀਤਾ ਤਾਂ ਲੜਕੇ ਨੇ ਲੜਕੀ ਦੇ ਚਾਕੂ ਮਾਰ ਕੇ ਕਤਲ ਕਰ ਦਿੱਤਾ।ਇਸ ਵਾਰਦਾਤ ਨੂੰ ਦੇਖ ਕੇ ਉਸਦੀ ਛੋਟੀ ਭੈਣ ਨੂੰ ਸਦਮਾ ਲਗਾ।ਜਿਸਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।ਇਸ ਤਰ੍ਹਾਂ ਇਕੋ ਹੀ ਪਰਿਵਾਰ ਦੀਆਂ ਦੋਵੇਂ ਲੜਕੀਆਂ ਦੀ ਮੌਤ ਹੋ ਗਈ।ਦੂਜੇ ਪਾਸੇ ਐਸ.ਪੀ.ਸਿਟੀ ਪਟਿਆਲਾ ਮੁਹੰਮਦ ਸਰਫਰਾਜ ਆਲਮ ਨੇ ਦੱਸਿਆ ਕਿ ਇਸ ਮਾਮਲੇ ‘ਚ ਪਰਚਾ ਦਰਜ ਕਰ ਲਿਆ ਗਿਆ ਹੈ।ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।