ਪੰਜਾਬ ਕਾਂਗਰਸ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆ ਰਹੀ।ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਕਿਸੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦੇ ਜ਼ਿੰਦਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।ਅੱਜ ਸਵੇਰੇ ਮਨਪ੍ਰੀਤ ਬਾਦਲ ਦੀ ਸਿਹਤ ਵਿਗੜੀ ਸੀ।ਸਿਹਤ ਖਰਾਬ ਹੋਣ ਕਰਕੇ ਉਹ ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ‘ਤੇ ਵੀ ਨਹੀਂ ਪਹੁੰਚੇ।ਜਾਣਕਾਰੀ ਮੁਤਾਬਕ ਬਠਿੰਡਾ ਦੇ ਨਿੱਜੀ ਹਸਪਤਾਲ ‘ਚ ਚੱਲ ਰਿਹਾ ਮਨਪ੍ਰੀਤ ਬਾਦਲ ਦਾ ਇਲਾਜ ਚੱਲ ਰਿਹਾ ਹੈ।