ਅਬੋਹਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ।ਜਾਣਕਾਰੀ ਅਨੁਸਾਰ ਦਮ ਘੁੱਟਣ ਨਾਲ ਤਿੰਨ ਬੱਚਿਆਂ ਦੀ ਮੌਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਬੰਦ ਕਮਰੇ ‘ਚ ਅੰਗੀਠੀ ਬਾਲ ਕੇ ਸੌਂ ਰਹੇ ਸਨ ਜਿਸ ਕਾਰਨ ਉਨ੍ਹਾਂ ਦਾ ਦਮ ਘੁੱਟ ਗਿਆ।
ਇਸ ਹਾਦਸੇ ‘ਚ 3 ਬੱਚਿਆਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਹਾਲਤ ਗੰਭੀਰ ਹੈ ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਦੱਸਣਯੋਗ ਹੈ ਕਿ ਅਜੀਤ ਨਗਰ ਦੇ ਪੋਲਟਰੀ ਫਾਰਮ ‘ਚ ਇਹ ਘਟਨਾ ਵਾਪਰੀ।ਸਵੇਰੇ ਗੁਆਂਢੀਆਂ ਵਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।