ਵੀਰਵਾਰ, ਮਈ 21, 2026 08:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ 

by Gurjeet Kaur
ਮਾਰਚ 11, 2024
in ਪੰਜਾਬ
0
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ 

 

ਪੰਜਾਬ ਐਗਰੋ ਵੱਲੋਂ ਅਬੋਹਰ ਵਿੱਚ ਲਗਾਇਆ ਜਾਵੇਗਾ ਮਿਰਚ ਪ੍ਰੋਸੈਸਿੰਗ ਪਲਾਂਟ: ਖੇਤੀਬਾੜੀ ਮੰਤਰੀ 

 

ਮਾਲਵਾ ਨਹਿਰ ਰਾਹੀਂ ਫਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਦਿੱਤੀਆਂ ਜਾਣਗੀਆਂ ਸਿੰਚਾਈ ਸਹੂਲਤਾਂ

 

 ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ   ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ ਕੀਤਾ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੱਛੀ, ਸੂਰ ਅਤੇ ਬੱਕਰੀ ਪਾਲਣ ਵਰਗੇ ਸਹਾਇਕ ਧੰਦੇ ਅਪਣਾਉਣ ਲਈ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਫਾਰਮ ਪੰਜਾਬ ਦਾ 16ਵਾਂ ਸਰਕਾਰੀ ਮੱਛੀ ਪੂੰਗ ਫਾਰਮ ਹੈ ਜੋ ਕਿ 15 ਏਕੜ ਵਿੱਚ ਫੈਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ 42031 ਏਕੜ ਰਕਬਾ ਮੱਛੀ ਪਾਲਣ ਅਧੀਨ ਅਤੇ 1315 ਏਕੜ ਤੋਂ ਵੱਧ ਰਕਬਾ ਝੀਂਗਾ ਪਾਲਣ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਕੁੱਲ 1 ਲੱਖ 84 ਹਜ਼ਾਰ ਟਨ ਤੋਂ ਵੱਧ ਮੱਛੀ ਉਤਪਾਦਨ ਹੋ ਰਿਹਾ ਹੈ। ਇਸ ਤੋਂ ਇਲਾਵਾ ਮੱਛੀ ਪਾਲਕਾਂ ਦੀ ਸਹਾਇਤਾ ਲਈ ਸੂਬੇ ਵਿੱਚ ਇੱਕ ਝੀਂਗਾ ਟ੍ਰੇਨਿੰਗ ਸੈਂਟਰ, 11 ਫੀਡ ਮਿੱਲਾਂ ਅਤੇ 7 ਲੈਬਾਰਟਰੀਆਂ ਵੀ ਕਾਰਜਸ਼ੀਲ ਹਨ। ਉਨਾਂ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ 431 ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ 23 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ।
ਅਬੋਹਰ ਦੀ ਪੰਜਾਬ ਐਗਰੋ ਦੇ ਫੂਡ ਪ੍ਰੋਸੈਸਿੰਗ ਯੂਨਿਟ ਦੀ ਸਮਰੱਥਾ ਨੂੰ ਵਧਾਉਣ ਦਾ ਐਲਾਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਬੋਹਰ ਵਿੱਚ ਮਿਰਚ ਦਾ ਪ੍ਰੋਸੈਸਿੰਗ ਪਲਾਂਟ ਸਥਾਪਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਪੰਜਾਬ ਦੇ ਬਜਟ ਵਿੱਚ ਐਲਾਨ ਕੀਤਾ ਗਿਆ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਅੱਗੇ ਦੱਸਿਆ ਕਿ ਰਾਜਸਥਾਨ ਫੀਡਰ ਨਹਿਰ ਦੇ ਨਾਲ ਚੱਲਣ ਵਾਲੀ ਨਵੀਂ ਮਾਲਵਾ ਨਹਿਰ ਦੇ ਨਿਰਮਾਣ ਜਿਸ ਨਾਲ 178000 ਏਕੜ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਫਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਵੀ ਸਿੰਚਾਈ ਸਹੂਲਤਾਂ ਦਿੱਤੀਆਂ ਜਾਣਗੀਆਂ। ਇਹ ਪ੍ਰਾਜੈਕਟ ਨਾ ਸਿਰਫ਼ ਖੇਤੀਬਾੜੀ ਲਈ ਪਾਣੀ ਮੁਹੱਈਆ ਕਰਵਾਏਗਾ ਸਗੋਂ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਨੂੰ ਵੀ ਰੋਕੇਗਾ, ਜਿਸ ਨਾਲ ਕਿਸਾਨਾਂ ਲਈ ਨਹਿਰੀ ਪਾਣੀ ਦੀ ਢੁਕਵੀਂ ਸਪਲਾਈ ਯਕੀਨੀ ਬਣਾਈ ਜਾ ਸਕੇਗੀ।
ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਕਿਸਾਨਾਂ ਦੀ ਆਮਦਨ ਵਧਾਉਣ, ਛੋਟੇ ਕਾਰੋਬਾਰਾਂ ਨੂੰ ਸਮਰਥਨ ਦੇਣ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ ਸਥਾਨਕ ਭਾਈਚਾਰੇ ‘ਤੇ ਸਕਾਰਾਤਮਕ ਪ੍ਰਭਾਵ ਪਾਉਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਸਹਾਇਕ ਕਾਰੋਬਾਰਾਂ ਨੂੰ ਸਮਰਥਨ ਇਸ ਖੇਤਰ ਦੇ ਆਰਥਿਕ ਤੇ ਪੇਂਡੂ ਵਿਕਾਸ ਦੀ ਦਿਸ਼ਾ ਵੱਲ ਮੁੱਖ ਕਦਮ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਖੇਤਰ ਵਿੱਚ ਨਿਵੇਸ਼ ਕਰਨਾ ਜਾਰੀ ਰੱਖ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਲਗਾਤਾਰ ਨਿਵੇਸ਼ ਕੀਤਾ ਜਾ ਰਿਹਾ ਹੈ, ਜਿਸ ਸਦਕਾ ਸੂਬੇ ਦਾ ਭਵਿੱਖ ਸੁਨਹਿਰੀ ਨਜ਼ਰ ਆ ਰਿਹਾ ਹੈ।
ਇਸ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ 671 ਸਰਕਾਰੀ ਨੌਕਰੀਆਂ ਦੇਣ ਸਬੰਧੀ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ 42,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਇਸ ਤੋਂ ਪਹਿਲਾਂ ਹਲਕਾ ਇੰਚਾਰਜ ਸ੍ਰੀ ਅਰੁਣ ਨਾਰੰਗ ਨੇ ਮੱਛੀ ਪੂੰਗ ਫਾਰਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦਾ ਧੰਨਵਾਦ ਕੀਤਾ।
ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਕਿਹਾ ਕਿ ਦੋ ਸਾਲਾਂ ਦੇ ਥੋੜੇ ਸਮੇਂ ਵਿੱਚ ਹੀ ਪੰਜਾਬ ਸਰਕਾਰ ਨੇ ਹਜ਼ਾਰਾਂ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ‘ਤੇ ਨੌਕਰੀਆਂ ਦਿੱਤੀਆਂ ਹਨ ਅਤੇ ਸਿੱਖਿਆ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ਪਾਰਟੀ ਦੇ ਜਨਰਲ ਸਕੱਤਰ ਉਪਕਾਰ ਸਿੰਘ ਜਾਖੜ ਨੇ ਵੀ ਕੈਬਨਿਟ ਮੰਤਰੀ   ਗੁਰਮੀਤ ਸਿੰਘ ਖੁੱਡੀਆਂ ਦਾ ਸਵਾਗਤ ਕੀਤਾ।
Tags: latest newspro punjab tvPunjab Cabinet Minister gurmeet singh khuddianਗੁਰਮੀਤ ਸਿੰਘ ਖੁੱਡੀਆਂ
Share205Tweet128Share51

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026

ਪੰਜਾਬ ਵਿੱਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ Orange ਅਲਰਟ

ਮਈ 20, 2026

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.