ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਸੀਨੀਅਰ ਲੀਡਰ ਅਤੇ ਡਿਪਟੀ CLP ਰਾਜ ਕੁਮਾਰ ਚੱਬੇਵਾਲ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਰਸਮੀ ਐਲਾਨ ਬਾਕੀ ਹੈ।
ਚਰਚਾ ਹੈ ਕਿ ਲੋਕ ਸਭਾ ਚੋਣਾਂ ਲਈ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਅੱਜ 15 ਮਾਰਚ ਨੂੰ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਆਪ ਵਿਚ ਸ਼ਾਮਲ ਹੋ ਰਹੇ ਹਨ। ਇਸ ਮਗਰੋਂ ਉਸਦੀ ਉਮੀਦਵਾਰੀ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਹੁਣ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਵਿੱਚ ਡਿਪਟੀ ਲੀਡਰ ਰਾਜ ਕੁਮਾਰ ਚੱਬੇਵਾਲ (Raj Kumar Chabewal News) ਆਪ ਵਿੱਚ ਸ਼ਾਮਲ ਹੋ ਰਹੇ ਨੇ। ਜੇਕਰ ਸੂਤਰਾਂ ਦੀ ਮੰਨੀਏ ਤਾਂ ਉਹਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਵਿੱਚ ਸ਼ਾਮਿਲ ਕਰਵਾਉਣਗੇ। ਰਾਜ ਕੁਮਾਰ ਚੱਬੇਵਾਲਇੱਕ ਦਲਿਤ ਚਿਹਰਾ ਹਨ ਅਤੇ ਅਨੁਸੂਚਿਤ ਜਾਤੀ ਦੀ ਸੀਟ ਤੋਂ ਚੋਣ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ।ਦਰਅਸਲ ਬੀਤੇ ਦਿਨੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੱਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।