ਭਲਕੇ ਹੋਵੇਗਾ ਲੋਕਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ,ਚੋਣ ਕਮਿਸ਼ਨ ਕੱਲ੍ਹ 3 ਵਜੇ ਕਰੇਗਾ ਅਹਿਮ ਪ੍ਰੈੱਸ ਕਾਨਫਰੰਸ
ਚੋਣ ਕਮਿਸ਼ਨ ਕੱਲ੍ਹ ਭਾਵ ਸ਼ਨੀਵਾਰ 16 ਮਾਰਚ ਨੂੰ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਇਸ ਦੇ ਨਾਲ ਹੀ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਸਿਆਸੀ ਪਾਰਟੀਆਂ ਨੂੰ ਕਈ ਤਰ੍ਹਾਂ ਦੀਆਂ ਪਾਬੰਦੀਆਂ ਦਾ ਪਾਲਣ ਕਰਨਾ ਪਵੇਗਾ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਜ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਭਲਕੇ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ 2019 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ 11 ਅਪ੍ਰੈਲ ਤੋਂ 19 ਮਈ ਦਰਮਿਆਨ 7 ਪੜਾਵਾਂ ‘ਚ ਚੋਣਾਂ ਹੋਈਆਂ ਸਨ। ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਗਏ ਸਨ। ਉਸ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਨੇ 303 ਸੀਟਾਂ ਜਿੱਤੀਆਂ ਸਨ। ਭਾਜਪਾ ਦੀ ਅਗਵਾਈ ਵਾਲੇ ਗਠਜੋੜ ਨੇ 353 ਸੀਟਾਂ ਜਿੱਤੀਆਂ ਹਨ। ਕਾਂਗਰਸ ਪਾਰਟੀ ਸਿਰਫ਼ 52 ਸੀਟਾਂ ਹੀ ਜਿੱਤ ਸਕੀ ਅਤੇ ਕਾਂਗਰਸ ਦੀ ਅਗਵਾਈ ਵਾਲੇ ਗਠਜੋੜ ਨੂੰ ਕੁੱਲ 92 ਸੀਟਾਂ ਮਿਲੀਆਂ।