ਪੰਜਾਬ ‘ਚ ਬਹੁਚਰਚਿਤ ਬਰਗਾੜੀ ਕਾਂਡ ਦੇ ਦੋਸ਼ੀ ਪ੍ਰਦੀਪ ਕਲੇਰ ਨੇ ਮੈਜਿਸਟ੍ਰੇ ਨੂੰ ਦਿੱਤੇ ਬਿਆਨ ‘ਚ ਸਨਸਨੀਖੇਜ ਖੁਲਾਸੇ ਕੀਤੇ ਹਨ।ਪ੍ਰਦੀਪ ਕਲੇਰ ਨੇ ਕਿਹਾ ਕਿ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਰਾਮ ਰਹੀਮ ਅਤੇ ਹਨੀਪ੍ਰੀਤ ਦੇ ਕਹਿਣ ‘ਤੇ ਕੀਤੀ ਗਈ ਸੀ। ਬੇਅਦਬੀ ਮਾਮਲਿਆਂ ਦੇ ਮੁੱਖ ਮੁਲਜ਼ਮ ਪਰਦੀਪ ਕਲੇਰ ਨੇ ਸੌਦਾ ਸਾਧ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਫਰੀਦਕੋਟ ਜ਼ਿਲ੍ਹੇ ਵਿਚ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿਚੋਂ ਇਕ ਵਜੋਂ ਨਾਮਜ਼ਦ ਕੀਤਾ ਹੈ। SIT ਨੇ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਗ੍ਰਿਫਤਾਰ ਕੀਤਾ ਸੀ। ਉਸ ਵੱਲੋਂ ਦਰਜ ਕਰਵਾਏ ਬਿਆਨਾਂ ਤੋਂ ਬਾਅਦ ਇਸ ਮਾਮਲੇ ਵਿੱਚ ਨਾਮਜ਼ਦ ਡੇਰੇ ਨਾਲ ਹਨੀਪ੍ਰੀਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰਦੀਪ ਕਲੇਰ ਨੇ 26 ਫਰਵਰੀ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ 164 ਬਿਆਨ ਦਿੱਤੇ ਸਨ। ਜਿਸ ‘ਚ ਕਿਹਾ ਗਿਆ ਸੀ ਕਿ ਬੇਅਦਬੀ ਦੀ ਘਟਨਾ ਨੂੰ ਕਥਿਤ ਤੌਰ ‘ਤੇ ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਅੰਜਾਮ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੀ ਹੈ। ਹਾਲਾਂਕਿ ਹਾਲ ਹੀ ‘ਚ ਹਾਈ ਕੋਰਟ ਨੇ ਬਾਬੇ ਦੇ ਕੇਸ ਦੀ ਪ੍ਰਸੀਡਿੰਗ ‘ਤੇ ਰੋਕ ਲਗਾ ਦਿੱਤੀ ਸੀ।