ਜ਼ਿਲ੍ਹਾ ਤਰਨਤਾਰਨ ਦੇ ਖਡੂਰ ਸਾਹਿਬ ਦੇ ਪਿੰਡ ਵਾਈਪੁਈ ਦਾ ਰਹਿਣ ਵਾਲਾ ਜਵਾਨ ਜੰਮੂ-ਕਸ਼ਮੀਰ ਵਿੱਚ ਇੱਕ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਜ਼ਖਮੀ ਹੋਏ ਲਾਂਸ ਨਾਇਕ ਸਤਬੀਰ ਸਿੰਘ ਨੇ ਦਮ ਤੋੜ ਦਿੱਤਾ ਹੈ। ਦੱਖਣੀ ਕਸ਼ਮੀਰ ਦੇ ਅਨੰਤਨਾਗ ਅਤੇ ਕੁਲਗਾਮ ਜ਼ਿਲਿਆਂ ‘ਚ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਦੋ ਵੱਖ-ਵੱਖ ਮੁਕਾਬਲੇ ‘ਚ 6 ਅੱਤਵਾਦੀ ਮਾਰੇ ਗਏ।
ਦੱਸ ਦੇਈਏ ਕਿ ਕੁਲਗਾਮ ਮੁਕਾਬਲੇ ‘ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਮਾਰੇ ਗਏ ਸਨ, ਜਿਨ੍ਹਾਂ ‘ਚੋਂ ਇਕ ਪਾਕਿਸਤਾਨੀ ਅਤੇ 2 ਸਥਾਨਕ ਅੱਤਵਾਦੀ ਸਨ। ਫੌਜ ਦੀ ਟੀਮ ਨੇ ਉਸ ਕੋਲੋਂ ਦੋ ਏ.ਕੇ. -47 ਅਤੇ ਇੱਕ ਐੱਮ-4 ਰਾਈਫਲ ਵੀ ਬਰਾਮਦ ਕੀਤੀ ਹੈ। ਦੂਜੇ ਪਾਸੇ ਅਨੰਤਨਾਗ ‘ਚ ਰਾਤ ਨੂੰ ਹੋਈ ਗੋਲੀਬਾਰੀ ‘ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਸਵੇਰੇ ਦੋ ਨੂੰ ਗੋਲੀ ਮਾਰ ਦਿੱਤੀ ਗਈ। ਇਸ ਮੁਕਾਬਲੇ ‘ਚ ਫੌਜ ਦੇ 3 ਜਵਾਨ ਅਤੇ ਜੰਮੂ-ਕਸ਼ਮੀਰ ਪੁਲਸ ਦਾ ਇਕ ਜਵਾਨ ਜ਼ਖਮੀ ਹੋ ਗਿਆ।