ਹਰਸਿਮਰਤ ਕੌਰ ਬਾਦਲ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਹੰਸਰਾਜ ਰੋਸ਼ਨ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਫਾਜ਼ਿਲਕਾ ਪਹੁੰਚੀ। ਇਸ ਦੌਰਾਨ ਉਨ੍ਹਾਂ ਇੱਥੋਂ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵਾਰ ਫਿਰ ਤੋਂ ਸੱਤਾ ਵਿੱਚ ਲਿਆਉਣ ਦੀ ਅਪੀਲ ਕੀਤੀ।
ਹਰਸਿਮਰਤ ਕੌਰ ਨੇ ਕਿਹਾ ਕਿ ਉਹ ਸੁਖਬੀਰ ਬਾਦਲ ਨੂੰ ਬੇਨਤੀ ਕਰੇਗੀ ਕਿ ਕਿਸੇ ਨੂੰ ਕੋਈ ਅਹੁਦਾ ਮਿਲੇ ਜਾਂ ਨਾ ਮਿਲੇ ਪਰ ਬਿਕਰਮ ਸਿੰਘ ਮਜੀਠੀਆ ਨੂੰ ਘੱਟੋ-ਘੱਟ 6 ਮਹੀਨਿਆਂ ਲਈ ਗ੍ਰਹਿ ਮੰਤਰੀ ਬਣਾਇਆ ਜਾਵੇ।
ਝੂਠੇ ਕੇਸ ਦਰਜ ਕਰਕੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕੀਤੀ ਗਈ ਹੈ, ਇਨ੍ਹਾਂ ਸਾਰਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਗੁਟਖਾ ਸਾਹਿਬ ਦੀ ਸਹੁੰ ਖਾ ਕੇ 4 ਹਫਤਿਆਂ ‘ਚ ਨਸ਼ਾ ਖਤਮ ਕਰਨ ਦੀ ਗੱਲ ਕਹੀ ਸੀ ਪਰ ਇਨ੍ਹਾਂ 5 ਸਾਲਾਂ ‘ਚ ਨਸ਼ੇ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਹਰਸਿਮਰਤ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ‘ਚ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤਾਂ ਹਰ ਔਰਤ ਦੇ ਖਾਤੇ ‘ਚ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਜ਼ਮੀਨ ਦਾ ਬੀਮਾ ਅਤੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।400 ਯੂਨਿਟ ਬਿਜਲੀ ਮਾਫ ਕੀਤੀ ਜਾਵੇਗੀ।