ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਸਬੰਧੀ ਭਾਜਪਾ ਵੱਲੋਂ ਅੱਜ ਲੁਧਿਆਣਾ ਵਿੱਚ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਹਨ।
ਇਸ ਪ੍ਰੋਗਰਾਮ ਵਿੱਚ ਅਸ਼ਵਨੀ ਸ਼ਰਮਾ ਨੇ ਨਵਾਂ ਪੰਜਾਬ ਭਾਜਪਾ ਦੇ ਨਾਲ ਪ੍ਰਚਾਰ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਭਾਜਪਾ ਪਰਿਵਾਰ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ 9227772222 ਨੰਬਰ ਵੀ ਜਾਰੀ ਕੀਤਾ ਗਿਆ।