ਪੰਜਾਬ ਪੁਲਿਸ ਮੁਲਾਜ਼ਮਾਂ ਲਈ ਨਵੇਂ ਸਾਲ ਦੇ ਤੋਹਫ਼ੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੁਲਿਸ ਵਿਭਾਗ ਲਈ ਕਈ ਵੱਡੇ ਐਲਾਨ ਕੀਤੇ ਹਨ। ਸ਼ਹਿਰ ਦੇ ਪੀ.ਏ.ਪੀ. ਕੈਂਪਸ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਪੁਲਿਸ ਵਿੱਚ ਸੇਵਾ ਇੱਕ ਚੁਣੌਤੀ ਭਰਪੂਰ ਕੰਮ ਹੈ ਅਤੇ ਇਨ੍ਹਾਂ ਜਵਾਨਾਂ ਵਿੱਚ ਦੇਸ਼ ਅਤੇ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸੀ.ਐਮ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪੁਲਿਸ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪਾਬੰਦ ਹੈ।
ਸੀ.ਐਮ ਚੰਨੀ ਨੇ ਪੁਲਿਸ ਦੀ ਇੱਕ ਵੱਡੀ ਮੰਗ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਵਰਦੀ ਭੱਤਾ ਆਉਣ ਵਾਲੇ ਨਵੇਂ ਸਾਲ ਤੋਂ ਮੁੜ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਵਧੀਆ ਕੁਆਲਿਟੀ ਦੀਆਂ ਵਰਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ।
ਸੀ.ਐਮ ਸਰਕਾਰੀ ਬੱਸਾਂ ਵਿੱਚ ਡਿਊਟੀ ’ਤੇ ਤਾਇਨਾਤ ਕਿਸੇ ਵੀ ਪੁਲੀਸ ਮੁਲਾਜ਼ਮ ਲਈ ਮੁਫ਼ਤ ਬੱਸ ਸਫ਼ਰ ਦਾ ਐਲਾਨ ਕਰਦਿਆਂ ਚੰਨੀ ਨੇ ਕਿਹਾ ਕਿ ਪੁਲੀਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਮਿਲਦੀ ਰਹੇਗੀ।