ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਪ੍ਰਭਾਵੀ ਢੰਗ ਨਾਲ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ‘ਚ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ‘ਤੇ ਰੋਕ ਲਗਾ ਦਿੱਤੀ ਹੈ।ਇਸ ਸਬੰਧ ‘ਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਚੋਣਾਂ ਦੇ ਸਮੇਂ ਦੌਰਾਨ ਪੀ.ਆਰ. ਓ./ਏ.ਪੀ.ਆਰ. ਓ./ਪੋਲਿੰਗ/ਅਫ਼ਸਰ/ਮਾਈਕ੍ਰੋ ਆਬਜ਼ਰਵਰ ਲਈ ਟ੍ਰੇਨਿੰਗ ਜਲਦ ਹੀ ਸ਼ੁਰੂ ਹੋਣ ਵਾਲੀ ਹੈ ਅਤੇ ਇਹ ਟ੍ਰੇਨਿੰਗ ਮਹੱਤਵਪੂਰਨ ਹੈ।
ਡੀ.ਸੀ. ਵੱਲੋਂ ਜਾਰੀ ਹੁਕਮਾਂ ‘ਚ ਇਹ ਵੀ ਕਿਹਾ ਗਿਆ ਹੈ ਕਿ ਅਧਿਕਾਰੀਆਂ ਵਲੋਂ ਪਹਿਲਾਂ ਤੋਂ ਹੀ ਸਵੀਕ੍ਰਿਤ ਕਿਸੇ ਵੀ ਛੁੱਟੀ ਨੂੰ ਤੁਰੰਤ ਵਾਪਸ ਲਿਆ ਜਾਵੇ, ਜਦ ਤੱਕ ਕੋਈ ਅਸਾਧਾਰਨ ਹਾਲਾਤ ਨਾ ਹੋਵੇ।ਡੀ.ਸੀ ਨੇ ਨਿਰਦੇਸ਼ ਦਿੱਤਾ ਹੈ ਕਿ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇ।ਇਹ ਹੁਕਮ ਚੋਣ ਪ੍ਰਚਾਰ ਦੌਰਾਨ ਚੋਣ ਅਧਿਕਾਰੀਆਂ ਨੂੰ ਚੋਣ ਡਿਊਟੀ ‘ਤੇ ਧਿਆਨ ਕੇਂਦਰਿਤ ਕਰਨ ਅਤੇ ਟ੍ਰੇਨਿੰਗ ‘ਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਜਾਰੀ ਕੀਤਾ ਗਿਆ ਹੈ।