ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀ ਖਬਰਾਂ ਦਿਨ ਬ ਦਿਨ ਵੱਧਦੀਆਂ ਹੀ ਜਾ ਰਹੀਆਂ ਹਨ।ਹਰ ਇੱਕ ਦਿਨ ਨਵੀਂ ਖਬਰ ਆਉਂਦੇ ਹੈ ਕਦੇ ਕੈਨੇਡਾ, ਕਦੇ ਅਮਰੀਕਾ ਤੋਂ ਅਜਿਹੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆਉਂਦੇ ਹਨ।ਇਸ ਦੌਰਾਨ ਇਕ ਹੋਰ ਪੰਜਾਬੀ ਨੌਜਵਾਨ ਦੀ ਇਟਲੀ ‘ਚ ਮੌਤ ਹੋਣ ਦੀ ਖਬਰ ਸਾਹਮਣੇ ਹੈ।ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਨੇ ਦਮ ਤੋੜ ਦਿੱਤਾ।ਮ੍ਰਿਤਕ ਦੀ ਪਛਾਣ ਸਵਰਨ ਸਿੰਘ (ਟੋਟੂ) ਵਾਸੀ ਮਹਿਲ ਕਲਾਂ ਦੇ ਪਿੰਡ ਮਹਿਲ ਖੁਰਦ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਸਵਰਨ ਸਿੰਘ ਟੋਟੂ 7 ਸਾਲ ਪਹਿਲਾਂ ਆਪਣੇ ਸੁਪਨੇ ਸਾਕਾਰ ਕਰਨ ਅਤੇ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਗਿਆ ਸੀ।ਉਹ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ।ਕਰੀਬ 7 ਸਾਲ ਮਿਹਨਤ ਕਰਨ ਤੋਂ ਬਾਅਦ ਉਹ ਇਟਲੀ ‘ਚ ਪੱਕਾ ਹੋ ਗਿਆ ਸੀ।ਸਵਰਨ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਇਟਲੀ ਤੋਂ ਵਾਪਸ ਆ ਕੇ ਪੰਜਾਬ ਕਰਾਉਣ ਦੀਆਂ ਗੱਲਾਂ ਕਰਦਾ ਸੀ ਪਰ ਪ੍ਰਮਾਤਮਾ ਨੂੰ ਕੁਝ ਹੋਰ ਮਨਜੂਰ ਸੀ।ਸਵਰਨ ਸਿੰਘ ਅੱਜ ਆਪਣੇ ਪਿੰਡ ਇਕ ਤਾਬੂਤ ‘ਚ ਬੰਦ ਹੋ ਕੇ ਆਇਆ।ਇਸ ਸਮੇਂ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।