ਬੁੱਧਵਾਰ, ਸਤੰਬਰ 17, 2025 01:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

by Gurjeet Kaur
ਅਪ੍ਰੈਲ 1, 2024
in ਪੰਜਾਬ
0
ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ
ਗ੍ਰਿਫ਼ਤਾਰ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਕਰਦੇ ਸਨ ਸਪਲਾਈ- ਡੀ.ਜੀ.ਪੀ. ਗੌਰਵ ਯਾਦਵ
-ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ
ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ 9 ਦੇਸੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮਨਜੋਤ ਸਿੰਘ ਵਾਸੀ ਚਕਰ, ਲੁਧਿਆਣਾ, ਕੁਲਦੀਪ ਸਿੰਘ ਉਰਫ਼ ਮਾਣਕ ਵਾਸੀ ਪਿੰਡ ਲਹਿਰਾ, ਲੁਧਿਆਣਾ, ਸੁਖਚੈਨ ਸਿੰਘ ਵਾਸੀ ਪਿੰਡ ਮੂਮ,ਬਰਨਾਲਾ ਅਤੇ ਸੰਦੀਪ ਸਿੰਘ ਵਾਸੀ ਪਿੰਡ ਭੈਣੀ ਗੁੱਜਰਾਂ ਲੁਧਿਆਣਾ ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਉਰਫ਼ ਮਾਣਕ ਅਤੇ ਗੁਰਮਨਜੋਤ ਸਿੰਘ ਸਾਲ 2016 ਵਿੱਚ ਲੁਧਿਆਣਾ ਜੇਲ੍ਹ ਵਿੱਚ ਇੱਕ-ਦੂਜੇ ਨੂੰ ਮਿਲੇ ਸਨ। ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਨ੍ਹਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਅਸਲਾ ਐਕਟ, ਲੁੱਟ-ਖਸੁੱਟ, ਚੋਰੀ ਆਦਿ ਵਰਗੇ ਕਈ ਕੇਸ ਦਰਜ ਹਨ ਅਤੇ ਦੋਵੇਂ ਮੁਲਜ਼ਮ ਇਸ ਸਮੇਂ ਜ਼ਮਾਨਤ ‘ਤੇ ਬਾਹਰ ਸਨ। ਦੱਸਣਯੋਗ ਹੈ ਕਿ ਮੁਲਜ਼ਮ ਗੁਰਮਨਜੋਤ ਸਾਲ 2022 ਦੌਰਾਨ ਲੁਧਿਆਣਾ ਜੇਲ੍ਹ ਵਿੱਚ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਹਥਿਆਰਾਂ ਦੇ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਉਹ ਮੱਧ ਪ੍ਰਦੇਸ਼ ਦੇ ਬੜਵਾਨੀ ਜ਼ਿਲ੍ਹੇ ਦੇ ਸੇਂਧਵਾਂ ਤੋਂ ਗੈਰ-ਕਾਨੂੰਨੀ ਹਥਿਆਰ ਅਤੇ ਗੋਲੀ-ਸਿੱਕਾ ਲਿਆ ਕੇ ਸੂਬੇ ਵਿੱਚ ਆਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੀ ਫ਼ਿਰਾਕ ਵਿੱਚ ਹਨ, ਜਿਸ ਉਪਰੰਤ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐੱਸ.ਐੱਸ.ਓ.ਸੀ.) ਐੱਸ.ਏ.ਐੱਸ. ਨਗਰ ਦੀਆਂ ਪੁਲਿਸ ਟੀਮਾਂ ਨੇ ਪਟਿਆਲਾ ਦੇ ਪਾਤੜਾਂ-ਖਨੌਰੀ ਰੋਡ ‘ਤੇ ਨਾਕਾ ਲਗਾਇਆ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਚਿੱਟੇ ਰੰਗ ਦੀ ਸਵਿਫਟ ਕਾਰ (ਪੀਬੀ 10 ਜੀਜੀ 9014) ਵਿੱਚ ਸਵਾਰ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ  ਉਨ੍ਹਾਂ ਦੇ ਕਬਜ਼ੇ ‘ਚੋਂ 9 ਪਿਸਤੌਲਾਂ, ਜਿਨ੍ਹਾਂ ‘ਤੇ ‘ਸਟਾਰ’ ਦਾ ਨਿਸ਼ਾਨ ਬਣਿਆ ਹੋਇਆ ਸੀ, ਅਤੇ ਕਾਰ ਬਰਾਮਦ ਕਰ ਲਈ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਹੈ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਇਨ੍ਹਾਂ ਵਿੱਚੋਂ ਕੁਝ ਹਥਿਆਰਾਂ ਦੀ ਵਰਤੋਂ ਟਾਰਗੇਟਿਡ ਸੰਗਠਿਤ ਅਪਰਾਧਾਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ ਅਤੇ ਬਾਕੀ ਹਥਿਆਰ ਗਰੋਹ ਦੇ ਹੋਰ ਮੈਂਬਰਾਂ ਨੂੰ ਵੰਡੇ ਜਾਣੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਾਰੇ ਮੁਲਜ਼ਮ ਪੰਜਾਬ ਦੇ ਨਾਲ-ਨਾਲ ਗੁਆਂਢੀ ਰਾਜਾਂ ਵਿੱਚ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ।
ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।
ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸ.ਐਸ.ਓ.ਸੀ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120 ਬੀ ਤਹਿਤ ਐਫਆਈਆਰ ਨੰ. 9 ਮਿਤੀ 30.03.2024 ਦਰਜ ਹੈ।
Tags: DGP Gaurav Yadavlatest newspro punjab tvpunjab police
Share286Tweet179Share71

Related Posts

ਜਨਮਦਿਨ ਮੌਕੇ PM ਨਰਿੰਦਰ ਮੋਦੀ ਨੇ ਪੰਜਾਬ ਲਈ ਰਿਲੀਫ ਫ਼ੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ

ਸਤੰਬਰ 17, 2025

ਪੰਜਾਬ ਸਰਕਾਰ ਦਏਗੀ 2000 ਨੌਜਵਾਨਾਂ ਨੂੰ ਰੋਜ਼ਗਾਰ, ਮੰਤਰੀ ਸੰਜੀਵ ਅਰੋੜਾ ਨੇ ਕੀਤਾ ਵੱਡਾ ਐਲਾਨ

ਸਤੰਬਰ 17, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

ਸਤੰਬਰ 17, 2025

ਪੰਜਾਬ ਸਰਕਾਰ ਦਾ ਬਣਿਆ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ

ਸਤੰਬਰ 17, 2025

ਪੰਜਾਬ ਦੇ ਇਸ ਜਿਲ੍ਹੇ ‘ਚ ਫਿਰ ਵੱਧ ਰਿਹਾ ਪਾਣੀ ਦਾ ਖ਼ਤਰਾ, ਲੋਕਾਂ ਦੇ ਘਰਾਂ ਤੱਕ ਪਹੁੰਚਿਆ ਦਰਿਆ ਦਾ ਪਾਣੀ

ਸਤੰਬਰ 17, 2025

ਗਲੀ-ਗਲੀ ਤੱਕ ਪਹੁੰਚਿਆ ਸੈਨੀਟਾਈਜ਼ੇਸ਼ਨ ਅਭਿਆਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਸੰਭਾਲੀ ਕਮਾਨ

ਸਤੰਬਰ 17, 2025
Load More

Recent News

ਧਨਤੇਰਸ ‘ਤੇ ਆਪਣਾ ਅਸਲੀ ਰੰਗ ਦਿਖਾ ਸਕਦਾ ਹੈ ਸੋਨਾ, ਕੀ 1.25 ਲੱਖ ਰੁਪਏ ਦਾ ਬਣਾਏਗਾ ਰਿਕਾਰਡ ?

ਸਤੰਬਰ 17, 2025

ਜਨਮਦਿਨ ਮੌਕੇ PM ਨਰਿੰਦਰ ਮੋਦੀ ਨੇ ਪੰਜਾਬ ਲਈ ਰਿਲੀਫ ਫ਼ੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ

ਸਤੰਬਰ 17, 2025

ਪੰਜਾਬ ਸਰਕਾਰ ਦਏਗੀ 2000 ਨੌਜਵਾਨਾਂ ਨੂੰ ਰੋਜ਼ਗਾਰ, ਮੰਤਰੀ ਸੰਜੀਵ ਅਰੋੜਾ ਨੇ ਕੀਤਾ ਵੱਡਾ ਐਲਾਨ

ਸਤੰਬਰ 17, 2025

PM ਮੋਦੀ ਨੂੰ ਟਰੰਪ ਨੇ ਜਨਮ ਦਿਨ ‘ਤੇ ਦਿੱਤੀ ਵਧਾਈ, ਯੂਕਰੇਨ ਜੰਗ ਰੁਕਵਾਉਣ ‘ਚ ਮਦਦ ਲਈ ਕਿਹਾ ‘Thank You’

ਸਤੰਬਰ 17, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

ਸਤੰਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.