ਨਵੇਂ ਸਾਲ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਨਿਧੀ ਯੋਜਨਾ ਦੇ ਤਹਿਤ 10ਵੀਂ ਕਿਸ਼ਤ ਜਾਰੀ ਕੀਤੀ ਹੈ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 10 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 20,000 ਕਰੋੜ ਤੋਂ ਵੱਧ ਦੀ ਰਕਮ ਟਰਾਂਸਫਰ ਕੀਤੀ। ਇਸ ਦੇ ਨਾਲ ਹੀ ਪੀ.ਐਮ.ਮੋਦੀ ਨੇ ਲਗਭਗ 351 ਕਿਸਾਨ ਉਤਪਾਦਕ ਸੰਗਠਨਾਂ ਨੂੰ 14 ਕਰੋੜ ਤੋਂ ਵੱਧ ਦੀ ਇਕਵਿਟੀ ਗ੍ਰਾਂਟ ਵੀ ਜਾਰੀ ਕੀਤੀ, ਇਸ ਨਾਲ 1.24 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ। ਇਸ ਮੌਕੇ ਕੇਂਦਰੀ ਖੇਤੀ ਪ੍ਰਧਾਨ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਸਨ।
Releasing the 10th instalment under PM-KISAN scheme. https://t.co/KP8nOxD1Bb
— Narendra Modi (@narendramodi) January 1, 2022
ਦੱਸ ਦੇਈਏ ਕਿ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 6000 ਰੁਪਏ ਹਰ ਸਾਲ ਦਿੱਤੇ ਜਾਂਦੇ ਹਨ। ਮੋਦੀ ਸਰਕਾਰ ਇਹ ਪੈਸਾ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਦੀ ਹੈ।