ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਵਿੱਚ ਲੜਕੀਆਂ ਨੇ ਜਿੱਤ ਹਾਸਲ ਕੀਤੀ ਹੈ। ਜਾਰੀ ਕੀਤੇ ਨਤੀਜਿਆਂ ਵਿੱਚ ਪੰਜਾਬ ਦੇ 316 ਵਿਦਿਆਰਥੀ ਮੈਰਿਟ ਵਿੱਚ ਆਏ ਹਨ।
10ਵੀਂ ਜਮਾਤ ਦੇ ਨਤੀਜਿਆਂ ਵਿੱਚ ਮੁੜ ਲੜਕੀਆਂ ਨੇ ਬਾਜ਼ੀ ਮਾਰ ਲਈ ਹੈ। ਪਹਿਲਾਂ, ਦੂਜਾ ਤੇ ਤੀਜਾ ਸਥਾਨ ਉਤੇ ਲੜਕੀਆਂ ਕਾਬਿਜ਼ ਰਹੀਆਂ ਹਨ। ਲੁਧਿਆਣਾ ਦੀ ਅਦਿੱਤੀ 100 ਫੀਸਦੀ ਅੰਕ ਲੈ ਕੇ ਪਹਿਲੇ ਸਥਾਨ ਉਤੇ ਆਈ ਹੈ।
10ਵੀਂ ਜਮਾਤ ਦਾ ਨਤੀਜਾ ਆਇਆ
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ। ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।
ਪਿਛਲੇ ਸਾਲ ਅੱਵਲ ਆਏ ਵਿਦਿਆਰਥੀ
ਪਿਛਲੇ ਸਾਲ ਦਸਵੀਂ ਦੇ ਇਮਤਿਹਾਨਾਂ ਵਿੱਚ ਫਰੀਦਕੋਟ ਦੀ ਗਗਨਦੀਪ ਕੌਰ 650/650 ਅੰਕ ਲੈ ਕੇ ਸੂਬੇ ਵਿੱਚੋਂ ਪਹਿਲੇ ਸਥਾਨ ’ਤੇ ਰਹੀ ਸੀ। ਇਸ ਤੋਂ ਬਾਅਦ ਨਵਜੋਤ (648/650 ਅੰਕ) ਦੂਜੇ ਸਥਾਨ ‘ਤੇ ਅਤੇ ਹਰਮਨ ਕੌਰ (646/650 ਅੰਕ) ਤੀਜੇ ਸਥਾਨ ‘ਤੇ ਰਹੀ।
2023 ਵਿੱਚ ਚੋਟੀ ਦਾ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ
2023 ਵਿੱਚ, ਪਠਾਨਕੋਟ 99.19% ਦੀ ਸਭ ਤੋਂ ਵੱਧ ਪਾਸ ਪ੍ਰਤੀਸ਼ਤਤਾ ਦੇ ਨਾਲ ਸਭ ਤੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹੇ ਵਜੋਂ ਉੱਭਰਿਆ ਸੀ। ਇਸਦੇ ਉਲਟ, ਬਰਨਾਲਾ ਵਿੱਚ ਸਭ ਤੋਂ ਘੱਟ ਪਾਸ ਪ੍ਰਤੀਸ਼ਤਤਾ 95.96% ਦਰਜ ਕੀਤੀ ਗਈ।
ਪਾਸ ਹੋਣ ਲਈ 33 ਫ਼ੀਸਦੀ ਅੰਕ ਚਾਹੀਦੇ
ਪੰਜਾਬ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਵਿੱਚ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਪਾਸ ਘੋਸ਼ਿਤ ਕੀਤਾ ਜਾਵੇਗਾ, ਜਿਨ੍ਹਾਂ ਨੂੰ ਹਰੇਕ ਵਿਸ਼ੇ ਵਿੱਚ ਘੱਟੋ-ਘੱਟ 33 ਫ਼ੀਸਦੀ ਅੰਕ ਪ੍ਰਾਪਤ ਹੋਣਗੇ।
ਬੋਰਡ ਦੀ ਵੈਬਸਾਈਟ ਉਤੇ ਜਾਰੀ ਹੋਵੇਗਾ ਨਤੀਜਾ
ਪੰਜਾਬ ਬੋਰਡ 10ਵੀਂ ਦੇ ਨਤੀਜੇ 2024 ਦਾ ਐਲਾਨ PSEB ਦੀ ਅਧਿਕਾਰਤ ਵੈੱਬਸਾਈਟ ‘ਤੇ ਕੀਤਾ ਜਾਵੇਗਾ।
ਪਿਛਲੇ ਸਾਲ 97.56 ਪ੍ਰਤੀਸ਼ਤ ਵਿਦਿਆਰਥੀ ਹੋਏ ਸਨ ਪਾਸ
ਪੰਜਾਬ ਬੋਰਡ ਵੱਲੋਂ ਪਿਛਲੇ ਸਾਲ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿੱਚ 97.56 ਫੀਸਦੀ ਵਿਦਿਆਰਥੀ ਪਾਸ ਹੋਏ ਸਨ।