ਐਤਵਾਰ, ਨਵੰਬਰ 9, 2025 05:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

by Gurjeet Kaur
ਅਪ੍ਰੈਲ 25, 2024
in ਪੰਜਾਬ
0
ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

 

 

ਕਿਸਾਨਾਂ ਪ੍ਰਤੀ ਫਸਲ ਦੀ  ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ।

ਉਨ੍ਹਾਂ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਨਾਲ ਜਗਰਾਉਂ ਸਬ-ਡਵੀਜ਼ਨ ਦੀਆਂ ਮੰਡੀਆਂ ਦਾ ਸਾਂਝਾ ਦੌਰਾ ਕੀਤਾ। ਇਸ ਦੌਰਾਨ ਪਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਬਕਾਇਆ ਅਦਾਇਗੀ ਦੇ ਮੁਕਾਬਲੇ ਕੀਤੀ ਗਈ ਸਮੁੱਚੀ ਅਦਾਇਗੀ 120 ਫੀਸਦ ਹੈ – ਇਸ ਤਰ੍ਹਾਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨਾਂ ਨੂੰ ਕੋਈ ਦਿੱਕਤ -ਪਰੇਸ਼ਾਨੀ ਨਾ ਹੋਵੇ ਅਤੇ ਅਦਾਇਗੀਆਂ 48 ਘੰਟੇ ਦੇ ਨਿਯਮਾਂ ਤੋਂ ਪਹਿਲਾਂ ਹੀ ਕੀਤੀਆਂ ਜਾ ਰਹੀਆਂ ਹਨ।

 

ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ 24 ਘੰਟਿਆਂ ਵਿੱਚ ਖਰੀਦ ਨੂੰ ਯਕੀਨੀ ਬਣਾਉਣ ਅਤੇ 48 ਘੰਟਿਆਂ ਤੋਂ ਪਹਿਲਾਂ ਹੀ ਭੁਗਤਾਨ ਕਰਨਾ ਜਾਰੀ ਰੱਖਣ।

ਡਿਪਟੀ ਕਮਿਸ਼ਨਰ ਮੋਗਾ  ਕੁਲਵੰਤ ਸਿੰਘ ਨਾਲ ਸਾਂਝੇ ਦੌਰੇ ਦੌਰਾਨ ਇਹ ਪਾਇਆ ਗਿਆ ਕਿ ਖਰੀਦ ਦਾ ਕੰਮ ਪੂਰੇ ਜ਼ੋਰਾਂ ’ਤੇ ਹੈ ਪਰ ਬਾਰਦਾਨੇ ਦੀ ਕੁਝ ਵਾਧੂ ਲੋੜ ਹੋਵੇਗੀ, ਜੋ ਕਿ ਐਫ.ਸੀ.ਆਈ. ਵੱਲੋਂ ਉਪਲਬਧ ਕਰਵਾਇਆ ਜਾਵੇਗਾ।

ਮੰਡੀਆਂ ਵਿੱਚੋਂ ਲਿਫਟਿੰਗ ਦੀ ਪ੍ਰਗਤੀ ਨੂੰ 72 ਘੰਟੇ ਦੇ ਨਿਯਮ ਤੋਂ ਪਹਿਲਾਂ ਹੀ ਕਰਨ ਦੀ ਮੰਗ ਕੀਤੀ ਗਈ ਤਾਂ ਜੋ ਥੋੜ੍ਹੇ ਸਮੇਂ ਵਿੱਚ ਵੱਧ ਆਮਦ ਲਈ ਜਗ੍ਹਾ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਇਸ ਸਾਲ ਫਸਲੀ ਚੱਕਰ ਸੰਕੁਚਿਤ ਹੋ ਗਿਆ ਹੈ।

ਫਿਰੋਜ਼ਪੁਰ ਵਿਖੇ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨਾਲ ਦੌਰੇ ਮੌਕੇ ਇਹ ਵੀ ਪਾਇਆ ਕਿ ਲਿਫਟਿੰਗ ਦੀ ਰਫਤਾਰ ਚੰਗੀ ਹੈ, ਪਰ ਫਿਰ ਵੀ ਵੱਧ ਆਮਦ ਦੇ ਮੱਦੇਨਜ਼ਰ ਹੋਰ ਪ੍ਰਬੰਧਾਂ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।

 

ਇਸ ਮੌਕੇ ਸਮੂਹ ਏਜੰਸੀਆਂ ਦੇ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਮੰਡੀਆਂ ਨੂੰ ਗੰਦਗੀ ਤੋਂ ਮੁਕਤ ਰੱਖਣ ਲਈ ਲਿਫਟਿੰਗ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ ਅਤੇ ਨਵੀਂ ਆਈ ਕਣਕ  ਲਈ ਜਗ੍ਹਾ ਉਪਲਬਧ ਕਰਵਾਈ ਜਾਵੇ।

ਇਹ ਵੀ ਦੇਖਿਆ ਗਿਆ ਕਿ ਫਸਲ ਦੀ ਗੁਣਵੱਤਾ ਬਹੁਤ ਵਧੀਆ ਸੀ ਅਤੇ ਕਿਸਾਨਾਂ ਦੁਆਰਾ ਲਿਆਂਦੀ ਜਾ ਰਹੀ ਉਪਜ 12 ਫੀਸਦ ਨਮੀ ਦੇ ਮਾਪਦੰਡ ਅਨੁਸਾਰ ਸੀ। ਸਾਰੀਆਂ ਮੰਡੀਆਂ ਵਿੱਚ ਬਿਨਾਂ ਕਿਸੇ ਦੇਰੀ ਤੋਂ ਫਸਲ ਖਰੀਦ ਕੀਤੀ ਜਾ ਰਹੀ ਸੀ ਅਤੇ ਜਿਣਸ ਦੀ ਸਫਾਈ ਕਰਕੇ ਅਤੇ ਤੇਜ਼ੀ ਨਾਲ ਬੋਰੀਆਂ ਵਿੱਚ ਭਰਾਈ ਕੀਤੀ ਜਾ ਰਹੀ ਸੀ।
Tags: Anaj MandiDClatest newsludhianaMDmogapro punjab tv
Share203Tweet127Share51

Related Posts

ਅੰਮ੍ਰਿਤਸਰ ਪੁਲਿਸ ਨੇ ਇਟਲੀ ਦੇ ਸਿਟੀਜਨ ਦੇ ਕਤਲ ਦਾ ਪਰਦਾਫਾਸ਼ ਕੀਤਾ, KLF ਨਾਲ ਜੁੜਿਆ ਮੁਲਜ਼ਮ ਬਿਕਰਮਜੀਤ ਸਿੰਘ ਗ੍ਰਿਫ਼ਤਾਰ

ਨਵੰਬਰ 9, 2025

ਝੋਨੇ ਦੀ ਆਮਦ ਪਹੁੰਚੀ 150 ਲੱਖ ਮੀਟ੍ਰਿਕ ਟਨ ਦੇ ਨੇੜੇ

ਨਵੰਬਰ 9, 2025

ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ 3624 ਕਰੋੜ ਰੁਪਏ ਦੀ ਸਹਾਇਤਾ ਕੀਤੀ ਜਾਰੀ

ਨਵੰਬਰ 9, 2025

ਪੰਜਾਬ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਨਵੰਬਰ 9, 2025

ਸਿਵਲ ਹਸਪਤਾਲ ਤੋਂ ਨਸ਼ਾ ਵਿਰੋਧੀ ਗੋਲੀਆਂ ਚੋਰੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

ਨਵੰਬਰ 9, 2025

ਹਰਜੋਤ ਸਿੰਘ ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਦਿੱਤਾ ਸੱਦਾ

ਨਵੰਬਰ 9, 2025
Load More

Recent News

ਅੰਮ੍ਰਿਤਸਰ ਪੁਲਿਸ ਨੇ ਇਟਲੀ ਦੇ ਸਿਟੀਜਨ ਦੇ ਕਤਲ ਦਾ ਪਰਦਾਫਾਸ਼ ਕੀਤਾ, KLF ਨਾਲ ਜੁੜਿਆ ਮੁਲਜ਼ਮ ਬਿਕਰਮਜੀਤ ਸਿੰਘ ਗ੍ਰਿਫ਼ਤਾਰ

ਨਵੰਬਰ 9, 2025

ਹੁਣ ਚੰਡੀਗੜ੍ਹ ‘ਚ ਵਧੇਗੀ ਬੁਢਾਪਾ-ਵਿਧਵਾ ਅਤੇ ਅਪੰਗਤਾ ਪੈਨਸ਼ਨ !

ਨਵੰਬਰ 9, 2025

ਝੋਨੇ ਦੀ ਆਮਦ ਪਹੁੰਚੀ 150 ਲੱਖ ਮੀਟ੍ਰਿਕ ਟਨ ਦੇ ਨੇੜੇ

ਨਵੰਬਰ 9, 2025

ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ 3624 ਕਰੋੜ ਰੁਪਏ ਦੀ ਸਹਾਇਤਾ ਕੀਤੀ ਜਾਰੀ

ਨਵੰਬਰ 9, 2025

ਹਰਿਆਣਾ ਸਰਕਾਰ ਨੇ ਪਰਾਲੀ ਸਾੜਨ ਦੇ ਹੱਲ ਲਈ ਚੁੱਕਿਆ ਵੱਡਾ ਕਦਮ

ਨਵੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.