ਦੇਸ਼ ਦੇ ਕਈ ਰਾਜ ਇਸ ਸਮੇਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਵਾਰ ਲੂ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ 30 ਅਪ੍ਰੈਲ ਤੱਕ ਦੇਸ਼ ਦੇ ਪੂਰਬੀ ਅਤੇ ਦੱਖਣੀ ਪ੍ਰਾਇਦੀਪੀ ਖੇਤਰਾਂ ਵਿੱਚ ਸਖ਼ਤ ਗਰਮੀ ਦੀ ਚਿਤਾਵਨੀ (Punjab Weather) ਜਾਰੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ 30 ਅਪ੍ਰੈਲ ਤੋਂ ਪੱਛਮੀ ਬੰਗਾਲ ਦੇ ਕਈ ਸਥਾਨਾਂ, ਓਡੀਸ਼ਾ ਦੇ ਕੁਝ ਹਿੱਸਿਆਂ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਦੇ ਵੱਖ-ਵੱਖ ਇਲਾਕਿਆਂ ‘ਚ ਲੂ ਕਾਰਨ ਸਥਿਤੀ ਗੰਭੀਰ ਹੋਣ ਦੀ ਸੰਭਾਵਨਾ ਹੈ।
ਆਈਐਮਡੀ ਦੇ ਅਨੁਸਾਰ ਅਗਲੇ ਚਾਰ ਦਿਨਾਂ ਦੌਰਾਨ ਬਿਹਾਰ, ਝਾਰਖੰਡ, ਤੇਲੰਗਾਨਾ, ਰਾਇਲਸੀਮਾ, ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। 28 ਤੋਂ 29 ਅਪ੍ਰੈਲ ਦੇ ਦੌਰਾਨ ਕੋਂਕਣ, ਗੋਆ ਅਤੇ 28-30 ਅਪ੍ਰੈਲ 2024 ਦੇ ਦੌਰਾਨ ਪੱਛਮੀ ਉੱਤਰ ਪ੍ਰਦੇਸ਼, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਾਮ ਵਿੱਚ ਵੀ ਅਜਿਹਾ ਮੌਸਮ ਹੋਣ ਦੀ ਸੰਭਾਵਨਾ ਹੈ।