ਹਿਮਾਚਲ ਪ੍ਰਦੇਸ਼ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਐਤਵਾਰ ਸਵੇਰੇ ਬਿਲਾਸਪੁਰ ਦੇ ਸਵਾਰਘਾਟ ਦੇ ਗਰਾਮੋੜਾ ਵਿਖੇ ਦੋ ਟੂਰਿੱਸਟ ਬੱਸਾਂ ਪਲਟ ਗਈਆਂ। ਇਸ ਹਾਦਸੇ ‘ਚ ਇਕ ਸੈਲਾਨੀ ਦੀ ਮੌਤ ਹੋ ਗਈ, ਜਦਕਿ 14 ਦੇ ਕਰੀਬ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਸੂਚਨਾ ਤੋਂ ਬਾਅਦ ਸਵਾਰਘਾਟ ਪੁਲਸ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ਦਾ ਜਾਇਜ਼ਾ ਲਿਆ। ਜ਼ਖ਼ਮੀਆਂ ਨੂੰ ਇਲਾਜ ਲਈ ਨਾਲਾਗੜ੍ਹ ਹਸਪਤਾਲ ਲਿਜਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਬੱਸ ਜਿਸ ਦਾ ਨੰਬਰ ਪੀਬੀ01ਏ 9912 ਹੈ, ਮਨਾਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ। ਇਸ ਬੱਸ ਵਿੱਚ 45 ਸਵਾਰੀਆਂ ਸਫਰ ਕਰ ਰਹੀਆਂ ਸਨ। ਸਵਾਰਘਾਟ ਨੇੜੇ ਗਰਾਮੋੜਾ ਪਹੁੰਚੀ ਤਾਂ ਅਚਾਨਕ ਬੇਕਾਬੂ ਹੋਣ ਕਾਰਨ ਸੜਕ ‘ਤੇ ਪਲਟ ਗਈ।