ਜ਼ਿਲ੍ਹਾ ਸੰਗਰੂਰ ਦੇ ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬੰਗਲਾਮੁਖੀ ਮੰਦਰ ਦੇ ਦੋ ਪੁਜਾਰੀਆਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੁਦੀਪ ਕੁਮਾਰ 33 ਸਾਲਾ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਵਜੋਂ ਹੋਈ ਹੈ। ਲਾਸ਼ ਨੂੰ ਮੰਦਰ ਦੇ ਹਵਨ ਕੁੰਡ ਹੇਠਾਂ ਦੱਬ ਦਿੱਤਾ ਗਿਆ। ਪੁਲਿਸ ਨੇ ਲਾਸ਼ ਮੰਦਰ ‘ਚ ਬਣੇ ਹਵਨ ਕੁੰਡ ਦੇ ਹੇਠਾਂ ਤੋਂ ਬਰਾਮਦ ਕੀਤੀ ਹੈ।
ਕਤਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਸੌਰਭ ਸੱਭਰਵਾਲ ਨੇ ਦੱਸਿਆ ਕਿ ਮੰਦਰ ‘ਚ ਹੋਏ ਕਤਲ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਇੰਚਾਰਜ ਸੌਰਭ ਸੱਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਸਿਟੀ ਧੂਰੀ ਨੂੰ ਦਿੱਤੀ ਦਰਖਾਸਤ ਅਨੁਸਾਰ ਪਿਛਲੇ ਦਿਨੀਂ ਸੁਦੀਪ ਕੁਮਾਰ ਜੋ ਕਿ ਛੋਟੇ ਬੱਚਿਆਂ ਨੂੰ ਪੰਡਿਤ ਵਿਦਿਆ ਪੜ੍ਹਾਉਂਦਾ ਸੀ। 2 ਨੂੰ ਵਾਪਸ ਨਹੀਂ ਆਇਆ।ਪੁਲਿਸ ਨੇ ਲਾਸ਼ ਨੂੰ ਹਵਨ ਕੁੰਡ ‘ਚੋਂ ਕੱਢ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ। ਥਾਣਾ ਇੰਚਾਰਜ ਸੌਰਭ ਸੱਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾ ਦਿੱਤੀ ਹੈ। ਉਹ ਦੋ ਦਿਨਾਂ ਤੋਂ ਘਰ ਨਹੀਂ ਪਰਤਿਆ ਸੀ। ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਮੰਦਰ ਜਾ ਕੇ ਪੁੱਛਗਿੱਛ ਕੀਤੀ ਤਾਂ ਪੰਡਿਤ ਪਰਮਾਨੰਦ ਨੇ ਦੱਸਿਆ ਕਿ ਸੁਦੀਪ ਦੋ ਦਿਨਾਂ ਤੋਂ ਮੰਦਰ ਵੀ ਨਹੀਂ ਆਇਆ।