ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਨੈਨੀਤਾਲ ਜ਼ਿਲ੍ਹੇ ਦੇ ਨਵੋਦਿਆ ਵਿਦਿਆਲਿਆ ਵਿੱਚ 82 ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਦਕਿ ਕੁਝ ਬੱਚਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਸਕੂਲ ਦੇ ਪ੍ਰਿੰਸੀਪਲ ਸਮੇਤ ਕੁਝ ਪਾਜ਼ੇਟਿਵ ਪਾਏ ਗਏ ਸਨ। ਜਿਸ ਤੋਂ ਬਾਅਦ 488 ਬਿੱਚਿਆਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ। ਹੁਣ 82 ਬੱਚਿਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਭਾਜੜ ਮਚ ਗਈ ਹੈ।
ਉੱਤਰਾਖੰਡ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਸਵਰੂਪ ਓਮੀਕ੍ਰੋਨ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਸੂਬੇ ਵਿੱਚ ਪੀੜਤ ਵਿਅਕਤੀਆਂ ਦੀ ਗਿਣਤੀ ਵਧਕੇ 8 ਹੋ ਗਈ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦਿੱਤੀ। ਪਹਿਲਾਂ ਓਮੀਕ੍ਰੋਨ ਤੋਂ ਪੀੜਤ 4 ਵਿਅਕਤੀ ਠੀਕ ਹੋ ਗਏ ਹਨ। ਸੂਬੇ ਵਿੱਚ 11 ਦਸੰਬਰ ਨੂੰ ਓਮੀਕ੍ਰੋਨ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਸੀ, ਜਦਿਕ 27 ਦਸੰਬਰ ਨੂੰ 3 ਹੋਰ ਮਾਮਲੇ ਸਾਹਮਣੇ ਆਏ ਸਨ।