ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਐਤਵਾਰ ਨੂੰ ਰਾਜਧਾਨੀ ਵਿੱਚ ਕੋਵਿਡ-19 ਦੇ 3194 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਪਿਛਲੇ 24 ਘੰਟਿਆਂ ਦੌਰਾਨ 1156 ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਹਾਲਾਂਕਿ, ਗੰਭੀਰ ਗੱਲ ਇਹ ਹੈ ਕਿ ਦਿੱਲੀ ਵਿੱਚ ਕੋਰੋਨਾ ਇਨਫੈਕਸ਼ਨ ਦੀ ਦਰ 4.59% ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਬੁਲੇਟਿਨ ਅਨੁਸਾਰ, ਦਿੱਲੀ ਵਿੱਚ ਇਸ ਸਮੇਂ ਕੋਵਿਡ-19 ਦੇ 8,397 ਐਕਟਿਵ ਮਰੀਜ਼ ਹਨ, ਜਦੋਂ ਕਿ ਕੁੱਲ 14,20,615 ਮਰੀਜ਼ਾਂ ਨੇ ਹੁਣ ਤੱਕ ਕੋਰੋਨਾ ਨੂੰ ਮਾਤ ਦਿੱਤੀ ਹੈ।
Delhi reports 3,194 fresh COVID cases (positivity rate 4.59%) and 1,156 recoveries in the last 24 hours
Active cases: 8,397
Total recoveries: 14,20,615The national capital recorded 2,716 infections yesterday pic.twitter.com/CiF9QH8TtK
— ANI (@ANI) January 2, 2022