ਸ਼ਨੀਵਾਰ ਸਵੇਰੇ ਸਾਹਿਤ ਜਗਤ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ।ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਰ ਸੁਰਜੀਤ ਪਾਤਰ ਦਾ ਤੜਕਸਾਰ ਦੇਹਾਂਤ ਹੋ ਗਿਆ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਨ੍ਹਾਂ ਦੀ ਮੌਤ ‘ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਅੱਜ ਮਾਂ ਬੋਲੀ ਦਾ ਵਿਹੜਾ ਸੁੰਨਾ ਹੋ ਗਿਆ ਹੈ।
ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਹਬ ਦੇ ਅਚਾਨਕ ਚਲੇ ਜਾਣ ਤੇ ਬਹੁਤ ਦੁੱਖ ਹੋਇਆ..ਪੰਜਾਬੀ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾਂ ਹੋ ਗਿਆ..
— Bhagwant Mann (@BhagwantMann) May 11, 2024
ਸੀਅੇੱਮ ਮਾਨ ਨੇ ਟਵੀਟ ਕਰਕੇ ਕਿਹਾ, ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਹਬ ਦੇ ਅਚਾਨਕ ਚਲੇ ਜਾਣ ਤੇ ਬਹੁਤ ਦੁਖ ਹੋਇਆ।ਪੰਜਾਬੀ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾ ਹੋ ਗਿਆ।