ਮੰਗਲਵਾਰ, ਨਵੰਬਰ 4, 2025 03:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

by Gurjeet Kaur
ਮਈ 17, 2024
in ਪੰਜਾਬ
0
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ
– ਨਾਜ਼ਾਇਜ਼ ਸ਼ਰਾਬ, ਨਕਦੀ, ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਫਲਾਇੰਗ ਸਕੁਐਡਜ਼, ਆਬਕਾਰੀ ਟੀਮਾਂ ਦਾ ਗਠਨ ਅਤੇ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼
– ’ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਠੋਸ ਯੋਜਨਾ ਤਿਆਰ ਕਰਨ ਲਈ ਕਿਹਾ
– ਗਰਮੀ ਦੇ ਮੱਦੇਨਜ਼ਰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੀ ਹਦਾਇਤ
– ਸੂਬੇ ਵਿੱਚ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼
ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ 1 ਜੂਨ, 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਜ਼ਿਲ੍ਹਾ ਪੱਧਰ ’ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਵੀਡੀਓ ਕਾਨਫਰੰਸਿੰਗ ਰਾਹੀਂ ਰੀਵਿਊ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ, ਨਕਦੀ,  ਹਥਿਆਰ, ਅਤੇ ਹੋਰ ਗੈਰ ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ  ਉੱਡਣ ਦਸਤਿਆਂ ਤੇ ਆਬਕਾਰੀ ਟੀਮਾਂ ਦੇ ਗਠਨ ਸਮੇਤ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ‘ਤੇ ਜ਼ੋਰ ਦਿੱਤਾ।
ਵੋਟਾਂ ਵਾਲੇ ਦਿਨ ਸੰਭਾਵੀ ਗਰਮੀ ਦੇ ਮੱਦੇਨਜ਼ਰ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਨਿਰਪੱਖ ਤੇ ਸ਼ਾਂਤਮਈ ਚੋਣ ਅਮਲ ਨੂੰ ਯਕੀਨੀ ਬਣਾਉਂਦਿਆਂ ’ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕਦਮ ਚੁੱਕੇ ਜਾਣ।
ਸਿਬਿਨ ਸੀ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਲਈ ਵੱਖ –ਵੱਖ ਸੁਵਿਧਾਵਾਂ ਜਿਵੇਂ ਕਿ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਗੁਲਾਬੀ ਤੇ ਹਰੇ ਰੰਗ ਦੇ ਪੋਲਿੰਗ ਬੂਥਾਂ ਦੇ ਨਾਲ-ਨਾਲ  ਨੌਜਵਾਨਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਵੱਖਰੇ ਬੂਥ ਲਗਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸੂਬੇ ਭਰ ਦੇ ਹਰੇਕ ਪੋਲਿੰਗ ਸਟੇਸ਼ਨ ’ਤੇ ਘੱਟੋ-ਘੱਟ ਇੱਕ ਵ੍ਹੀਲਚੇਅਰ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ।
ਮੁੱਖ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਬਲਾਂ ਦੀ ਤਾਇਨਾਤੀ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਤੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਸਥਿਤੀ ਅਤੇ ਵੋਟਰ ਸਲਿੱਪਾਂ ਦੀ ਵੰਡ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਮੰਗੀ।
ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਸਟਲ ਬੈਲਟਾਂ ਦੀ ਪ੍ਰਾਪਤੀ ਦੇ ਪ੍ਰਬੰਧਨ, ਸਟਰਾਂਗ ਰੂਮਾਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ/ਵੀਡੀਓਗ੍ਰਾਫੀ ਸੈੱਟਅੱਪ ਲਈ ਢੁਕਵੇਂ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਗਿਣਤੀ ਕੇਂਦਰਾਂ ਵਿੱਚ ਹਰੇਕ ਟੇਬਲ ’ਤੇ ਮਾਈਕ੍ਰੋ-ਅਬਜ਼ਰਵਰ ਤਾਇਨਾਤ ਕਰਨ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।
ਸਿਬਿਨ ਸੀ ਨੇ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਬੈਰੀਕੇਡਿੰਗ ਅਤੇ ਗਿਣਤੀ ਕੇਂਦਰਾਂ ਤੱਕ ਈ.ਵੀ.ਐਮ. ਮਸ਼ੀਨਾਂ ਲੈ ਕੇ ਜਾਣ ਵਾਲੇ ਰਸਤਿਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀ.ਵੀ.ਪੀ.ਏ.ਟੀ. ਪੇਪਰ ਸਲਿੱਪਾਂ ਦੀ ਤਸਦੀਕ ਲਈ ਇਨ੍ਹਾਂ ਖੇਤਰਾਂ ਨੂੰ ਉਚਿਤ ਢੰਗ ਨਾਲ ਸੈਨੀਟਾਈਜ਼ ਕਰਨ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ।  ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ’ਤੇ ਇੰਟਰਨੈਟ ਲਈ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ।
ਉਨ੍ਹਾਂ ਨੇ ਅਧਿਕਾਰੀਆਂ ਨੂੰ “ਐਨਕੋਰ” ਐਪ ‘ਤੇ ਵੋਟਰ ਟਰਨ-ਆਊਟ ਡੇਟਾ ਦਾਖਲ ਕਰਨ ਵਾਸਤੇ ਸੁਚਾਰੂ ਪ੍ਰਬੰਧ ਕਰਨ ਲਈ ਆਖਦਿਆਂ ਦਫਤਰ, ਮੁੱਖ ਚੋਣ ਅਫ਼ਸਰ ਨੂੰ ਵੈਬਸਾਈਟ ਰਾਹੀਂ ਸਮੇਂ ਸਿਰ ਰਿਪੋਰਟਾਂ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਪੋਲਿੰਗ ਡੇਟਾ ਨੂੰ ਢੁੱਕਵੇਂ ਢੰਗ ਨਾਲ ਇਕੱਠਾ ਕੀਤਾ ਜਾ ਸਕੇ।
ਇਸ ਮੌਕੇ ਕਾਨੂੰਨ ਤੇ ਵਿਵਸਥਾ ਬਾਰੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਨੇ ਵੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਭਰਮਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ।
ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਅਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਅਤੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
Tags: meetingpunjabSibin CSSP's
Share211Tweet132Share53

Related Posts

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025

ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਰੌਸ਼ਨ ਕੀਤਾ ਪੰਜਾਬ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ

ਨਵੰਬਰ 3, 2025

ਸਰਕਾਰੀ ਸਕੂਲ ਦੀ ਇਸ ਟੀਚਰ ਨੇ ਦਿਖਾਇਆ – ਸਾਡੇ ਬੱਚਿਆਂ ਦਾ ਭਵਿੱਖ ਇੱਥੇ ਸੁਰੱਖਿਅਤ

ਨਵੰਬਰ 3, 2025

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, 90 ਨਸ਼ਾ ਤਸਕਰ ਗ੍ਰਿਫ਼ਤਾਰ

ਨਵੰਬਰ 2, 2025
Load More

Recent News

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਹਿਮਾਚਲ ‘ਚ ਦੋ ਦਿਨ ਮੀਂਹ ਅਤੇ ਬਰਫਬਾਰੀ ਦਾ ਅਲਰਟ: ਪਹਾੜਾਂ ‘ਚ ਵਧੇਗੀ ਠੰਢ

ਨਵੰਬਰ 3, 2025

ਸਾਈਨਸ ਦੀ ਸਮੱਸਿਆ ਤੋਂ ਹੋ ਪੀੜਤ, ਤਾਂ ਇਨ੍ਹਾਂ ਭੋਜਨਾਂ ਤੋਂ ਬਣਾਓ ਦੂਰੀ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.