ਕੋਰੋਨਾ ਦਾ ਕਹਿਰ ਲਗਾਤਾਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਕਈ ਜ਼ਿਲ੍ਹਾ ਪ੍ਰਸ਼ਾਸਨ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਆਪਣੇ ਜ਼ਿਲ੍ਹੇ ਦੇ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਪਠਾਨਕੋਟ ਜ਼ਿਲ੍ਹੇ ਵਿੱਚ 15 ਜਨਵਰੀ ਤੱਕ ਚੌਥੀ ਜਮਾਤ ਤੱਕ ਦੇ ਸਕੂਲਾਂ ਨੂੰ ਬੰਦ ਰੱਕਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ ਕੱਲ੍ਹ ਤੋਂ ਲਾਗੂ ਹੋਣਗੇ।