ਪੰਜਾਬ ‘ਚ ਅੱਜ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਦੀ ਖਬਰ ਆ ਰਹੀ ਹੈ।ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ‘ਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਅੱਜ ਸਵੇਰੇ ਪੰਜਾਬ ਦੇ 3 ਸਰਕਲਾਂ ਫਰੀਦਕੋਟ, ਮੁਕਤਸਰ ਤੇ ਬਠਿੰਡਾ ‘ਚ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਚੱਲੀਆਂ।
ਇਸਦੇ ਨਾਲ ਹੀ ਫਾਜ਼ਿਲਕਾ ‘ਚ ਹੀਟਵੇਵ ਦੇ ਨਾਲ ਮੀਂਹ ਤੇ ਤੇਜ਼ ਹਵਾਵਾਂ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ ਦੇ ਹੋਰ 19 ਜ਼ਿਲਿ੍ਹਆਂ ਦੀ ਗੱਲ ਕਰੀਏ ਤਾਂ ਉਥੇ ਅੱਜ ਹੀਟਵੇਵ, ਮੀਂਹ ਤੇ ਤੇਜ਼ ਹਵਾਵਾਂ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ।ਇਸ ਨਾਲ 1 ਤੇ 2 ਜੂਨ ਨੂੰ ਬਾਰਿਸ਼ ਹੋ ਸਕਦੀ ਹੈ।ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 2 ਤੋਂ 3 ਦਿਨਾਂ ‘ਚ ਤਾਪਮਾਨ 1 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਗਈ ਹੈ।