ਪੰਜਾਬ ‘ਚ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਰਾਤ ਮਿਲਣ ਵਾਲੀ ਹੈ ਕਿਉਂਕਿ ਮੌਸਮ ਵਿਭਾਗ ਨੇ ਹੁਣੇ ਹੁਣੇ ਤਾਜ਼ਾ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ‘ਚ ਅਗਲੇ 3 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।ਇਸਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਵੀ ਵਿਭਾਗ ਵਲੋਂ ਕੀਤੀ ਗਈ।
ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਵਲੋਂ 3-4 ਜੂਨ ਨੂੰ ਪੰਜਾਬ ਦੇ ਕਈ ਜ਼ਿਲਿ੍ਹਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਗਈ ਸੀ।
ਦੱਸ ਦੇਈਏ ਕਿ ਇਸ ਵਾਰ ਪੰਜਾਬ ‘ਚ ਮਾਨਸੂਨ ਸਮੇਂ ਤੋਂ ਪਹਿਲਾਂ ਆ ਸਕਦੀ।ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਇਹ ਹੀ ਰਫ਼ਤਾਰ ਰਹੀ ਤਾਂ ਮਾਨਸੂਨ 20 ਤੋਂ 27 ਜੂਨ ਤੱਕ ਪੰਜਾਬ ਨੂੰ ਕਵਰ ਕਰ ਲਵੇਗਾ ਅਤੇ ਭਿਆਨਕ ਗਰਮੀ ਝੱਲ ਰਹੇ ਲੋਕਾਂ ਨੂੰ ਮੀਂਹ ਪੈਣ ਨਾਲ ਵੱਡੀ ਰਾਹਤ ਮਿਲੇਗੀ।
ਤਾਜ਼ਾ ਹਾਲਾਤ ਦੀ ਗੱਲ ਕਰੀਏ ਤਾਂ ਲੂ ਚੱਲਣ ਕਾਰਨ ਸੜਕਾਂ, ਬਾਜ਼ਾਰਾਂ ਤੇ ਗਲੀ ਮੁਹੱਲਿਆਂ ‘ਚ ਦੁਪਹਿਰ ਵੇਲੇ ਸੰਨਾਟਾ ਛਾ ਜਾਂਦਾ ਹੈ।ਸਿਹਤ ਵਿਭਾਗ ਵਲੋਂ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਜ਼ਰੂਰੀ ਕੰਮ ਤੋਂ ਬਿਨ੍ਹਾਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।ਗਰਮੀ ਕਾਰਨ ਹਰ ਕਿਸੇ ਦਾ ਬੁਰਾ ਹਾਲ ਹੈ।ਅਜਿਹੇ ‘ਚ ਮੀਂਹ ਪੈਣ ਕਾਰਨ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।