ਵੀਰਵਾਰ, ਜੁਲਾਈ 16, 2026 05:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਸਬੰਧੀ ਭਲਕੇ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਆਰੰਭ

by Gurjeet Kaur
ਜੂਨ 4, 2024
in ਪੰਜਾਬ
0

ਜੂਨ 1984 ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਭਾਰਤ ਦੀ ਤਤਕਾਲੀ ਸਰਕਾਰ ਵਲੋਂ ਕੀਤੇ ਗਏ ਫੌਜ਼ੀ ਹਮਲੇ ਦੀ 40ਵੀਂ ਸਾਲਾਨਾ ਯਾਦ ਦੇ ਸਬੰਧ ‘ਚ ਭਲਕੇ 4 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਨਾਲ ਵੱਖ ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਵੀ 6 ਜੂਨ ਨੂੰ ਸ਼ਹੀਦੀ ਸਮਾਗਮ ਕੀਤੇ ਜਾ ਰਹੇ ਹਨ।

ਇਨ੍ਹਾਂ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸ ਦੌਰਾਨ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ 1984 ਦਾ ਪਹਿਲਾ ਹਫ਼ਤਾ ਸਿੱਖ ਕੌਮ ਦੇ ਲਈ ਕਦੇ ਨਾ ਭੁੱਲਣਵਾਲਾ ਹੈ। ਦੇਸ਼ ਦੀ ਤਤਕਾਲੀ ਕਾਂਗਰਸ ਹਕੂਮਤ ਵੱਲੋਂ ਸਿੱਖਾਂ ਨੂੰ ਜੂਨ 1984 ਵਿਚ ਦਿੱਤੇ ਜ਼ਖ਼ਮ ਹਰ ਸਾਲ ਰਿਸਦੇ ਹਨ।

ਇਸ ਸਾਲ ਸਿੱਖ ਕੌਮ ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮਨਾ ਰਹੀ ਹੈ, ਜਿਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਮੁੱਚੇ ਗੁਰਦੁਆਰਾ ਸਾਹਿਬਾਨ ਵਿਚ ਸ਼ਹੀਦੀ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਘੱਲੂਘਾਰਾ ਦਿਵਸ ਸਿੱਖਾਂ ਲਈ ਬੇਹੱਦ ਭਾਵੁਕਤਾ ਵਾਲਾ ਸਮਾਂ ਹੈ, ਜਿਸ ਨੂੰ ਇਸਦੀ ਭਾਵਨਾ ਅਨੁਸਾਰ ਮਨਾਉਣਾ ਕੌਮ ਦਾ ਫਰਜ਼ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਕ 4 ਤੋਂ 6 ਜੂਨ ਤੱਕ ਕਾਲੀਆਂ ਦਸਤਾਰਾਂ ਸਜਾਈਆਂ ਜਾਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰੇ ਦੀ 40ਵੀਂ ਯਾਦ ਮੌਕੇ ਸ਼ਾਂਤਮਈ ਤਰੀਕੇ ਨਾਲ ਗੁਰਬਾਣੀ ਜਾਪ ਕੀਤੇ ਜਾਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

Tags: 4 june 1984akand path sahibcongreslatest newspro punjab tvpunjabpunjabi newsSri akal thkht sahib
Share206Tweet129Share51

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਜੁਲਾਈ 16, 2026

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 16, 2026

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.