ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਜਿੱਤ ਚੁੱਕੇ ਹਨ । ਇਹ ਜਾਣਕਾਰੀ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ ‘ਤੇ ਦਿੱਤੀ ਗਈ ਹੈ। ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਕੱਟੜਪੰਥੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਹ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਹਨ।
ਅੰਮ੍ਰਿਤਪਾਲ ਸਿੰਘ 129938 ਵੋਟਾਂ ਨਾਲ ਜਿੱਤੇ । ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਵਾਲੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਸ਼ੁਰੂਆਤੀ ਰੁਝਾਨਾਂ ਵਿੱਚ ਵੱਡੇ ਫਰਕ ਨਾਲ ਲੀਡ ਹਾਸਲ ਕੀਤੀ ਹੈ।
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਲੋਕ ਸਭਾ ਚੋਣ ਲੜਨ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਪਰ ਬਾਅਦ ਵਿੱਚ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਦਾ ਅਧਿਕਾਰਤ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਸੀ ਕਿ ‘ਜੇਲ੍ਹ ‘ਚ ਬੰਦ ਕਈ ਲੋਕ ਪਹਿਲਾਂ ਵੀ ਚੋਣ ਲੜ ਚੁੱਕੇ ਹਨ। ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਹਨ। ਉਹ ਕਿਸੇ ਪਾਰਟੀ ਵੱਲੋਂ ਨਹੀਂ ਸਗੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਸਾਰੇ ਧਰਮਾਂ ਦੇ ਲੋਕ ਉਸ ਦਾ ਭਰਪੂਰ ਸਮਰਥਨ ਕਰ ਰਹੇ ਹਨ। ਬਿਨਾਂ ਸ਼ੱਕ ਅੰਮ੍ਰਿਤਪਾਲ ਚੋਣ ਜਿੱਤੇਗਾ।