ਪੰਜਾਬੀ ਫਿਲਮ ਇੰਡਸਟਰੀ ਦੇ ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਸ ਦੀ ਮੌਤ ਕਿਵੇਂ ਹੋਈ ?ਇਸ ਦੀ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਨੀਵਾਰ ਨੂੰ ਦੁਪਹਿਰ 12 ਵਜੇ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਜਾਵੇਗਾ।
ਵੱਡੇ ਚਿਹਰਿਆਂ ਨਾਲ ਕੰਮ ਕੀਤਾ
PFTAA ਨੇ ਰਣਦੀਪ ਭੰਗੂ ਬਾਰੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ – ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਨਾਲ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।
ਰਣਦੀਪ ਭੰਗੂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਫਿਲਮ ਇੰਡਸਟਰੀ ਦੇ ਜ਼ਿਆਦਾਤਰ ਵੱਡੇ ਚਿਹਰਿਆਂ ਨਾਲ ਕੰਮ ਕੀਤਾ ਹੈ। ਉਹ 2019 ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ਦੂਰਬੀਨ ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਸਰਕਾਰ ਵਿੱਚ ਵੀ ਕੰਮ ਕਰ ਚੁੱਕੇ ਹਨ।