ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦਾ ਬਿਆਨ ਸਾਹਮਣੇ ਆ ਰਿਹਾ ਹੈ। ਇਸ ਦੌਰਾਨ ਕਾਂਗਰਸ ਨੂੰ ਲੈ ਕੇ ਉਨ੍ਹਾਂ ਦੇ ਸੁਰ ਬਦਲਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਉਨ੍ਹਾਂ ਨੂੰ ਟਿਕਟ ਨਹੀਂ ਦਿੰਦੀ ਤਾਂ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ ਪਰ ਮਾਨਸਾ ਛੱਡ ਕੇ ਕਿਤੇ ਨਹੀਂ ਜਾਣਗੇ। ਇਕ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਪਹਿਲਾਂ ਉਹ ਇਥੋਂ ਕਾਂਗਰਸ ਪਾਰਟੀ ਵੱਲੋਂ ਐਲਾਨੇ ਕਿਸੇ ਵੀ ਉਮੀਦਵਾਰ ਨੂੰ ਸਮਰਥਨ ਦੇਣ ਲਈ ਤਿਆਰ ਸਨ ਪਰ ਉਨ੍ਹਾਂ ਨੂੰ ਮਾਨਸਾ ਦੇ ਹੀ ਕੁੱਝ ਟਕਸਾਲੀ ਆਗੂਆਂ ਵੱਲੋਂ ਬੂਰਾ ਭਲਾ ਕਿਹਾ ਜਾ ਰਿਹਾ ਸੀ ਕਿ ਮੈਂ ਭੱਜ ਗਿਆ ਹਾਂ, ਜਿਸ ਤੋਂ ਬਾਅਦ ਮੈਂ ਫੈਸਲਾ ਕੀਤਾ ਕਿ ਮੈਂ ਹੁਣ ਮਾਨਸਾ ਤੋਂ ਚੋਣ ਲੜ ਕੇ ਹੀ ਰਹਾਂਗਾ।