ਦਿੱਲੀ-ਐੱਨਸੀਆਰ ‘ਚ ਵੀਰਵਾਰ (27 ਜੂਨ) ਨੂੰ ਮਾਨਸੂਨ ਤੋਂ ਪਹਿਲਾਂ ਦੀ ਪਹਿਲੀ ਬਾਰਿਸ਼ ਹੋਈ। ਸ਼ੁੱਕਰਵਾਰ (28 ਜੂਨ) ਨੂੰ ਲਗਾਤਾਰ ਦੂਜੇ ਦਿਨ ਮੀਂਹ ਜਾਰੀ ਰਿਹਾ। ਸਵੇਰੇ ਕੁਝ ਘੰਟਿਆਂ ਤੱਕ ਜ਼ੋਰਦਾਰ ਮੀਂਹ ਪਿਆ। ਇਸ ਕਾਰਨ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ 2 ਤੋਂ 4 ਫੁੱਟ ਤੱਕ ਪਾਣੀ ਭਰ ਗਿਆ ਹੈ।
ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੱਜ ਸਵੇਰੇ ਕਰੀਬ 5 ਵਜੇ ਟਰਮੀਨਲ-1 ਦੀ ਛੱਤ ਡਿੱਗ ਗਈ। ਕਈ ਟੈਕਸੀਆਂ ਅਤੇ ਕਾਰਾਂ ਇਸ ਦੀ ਲਪੇਟ ਵਿੱਚ ਆ ਗਈਆਂ। ਇਸ ਵਿੱਚ ਬੈਠੇ ਛੇ ਵਿਅਕਤੀ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਇਕ ਦੀ ਮੌਤ ਹੋ ਗਈ।
ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਅਧਿਕਾਰੀਆਂ ਨੇ ਦੱਸਿਆ ਕਿ ਵਾਹਨਾਂ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਟਰਮੀਨਲ-1 ਦੀ ਛੱਤ ਦੀ ਚਾਦਰ ਤੋਂ ਇਲਾਵਾ ਸਪੋਰਟ ਬੀਮ ਵੀ ਡਿੱਗ ਗਈ ਹੈ। ਇਸ ਕਾਰਨ ਟਰਮੀਨਲ ਦੇ ਪਿਕ-ਅੱਪ ਅਤੇ ਡਰਾਪ ਖੇਤਰਾਂ ਵਿੱਚ ਖੜ੍ਹੀਆਂ ਕਾਰਾਂ ਨੂੰ ਨੁਕਸਾਨ ਪਹੁੰਚਿਆ। ਹਵਾਈ ਅੱਡੇ ‘ਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਬਚਾਅ ਕਾਰਜਾਂ ‘ਚ ਲੱਗੀਆਂ ਹੋਈਆਂ ਹਨ।
ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨੇ ਵੀ ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਐਕਸ ‘ਤੇ ਲਿਖਿਆ, ’ਮੈਂ’ਤੁਸੀਂ ਨਿੱਜੀ ਤੌਰ ‘ਤੇ ਸਥਿਤੀ ਦੀ ਨਿਗਰਾਨੀ ਕਰ ਰਿਹਾ ਹਾਂ। ਸਾਰੀਆਂ ਏਅਰਲਾਈਨਾਂ ਨੂੰ ਟਰਮੀਨਲ 1 ‘ਤੇ ਪ੍ਰਭਾਵਿਤ ਯਾਤਰੀਆਂ ਦੀ ਮਦਦ ਕਰਨ ਦੀ ਸਲਾਹ ਦਿੱਤੀ ਗਈ ਹੈ। ਬਚਾਅ ਟੀਮਾਂ ਮੌਕੇ ‘ਤੇ ਕੰਮ ਕਰ ਰਹੀਆਂ ਹਨ। ਬਚਾਅ ਕਾਰਜ ਅਜੇ ਵੀ ਜਾਰੀ ਹੈ।