ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਪੰਜਾਬ ਲਈ ਕੋਰੋਨਾ ਦੱਸਿਆ ਹੈ। ਮੋਰਿੰਡਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਸੀ.ਐਮ ਚੰਨੀ ਨੇ ਕਿਹਾ ਕਿ ਅਸੀਂ ਬਾਹਰੋਂ ਬਿਮਾਰੀ ਨਹੀਂ ਲੈਣਾ ਚਾਹੁੰਦੇ।
ਮੁੱਖ ਮੰਤਰੀ ਨੇ ਕਿਹਾ ਕਿ ਮੈਂ ਸਵੇਰੇ ਅਰਵਿੰਦ ਕੇਜਰੀਵਾਲ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਬਾਹਰੋਂ ਆ ਕੇ ਪੰਜਾਬ ਵਿੱਚ ਰਾਜ ਕਰਨਾ ਚਾਹੁੰਦਾ ਹੈ ਅਤੇ ਅਜਿਹਾ ਬਿਲਕੁਲ ਨਹੀਂ ਹੋਣ ਦਿੱਤਾ ਜਾਵੇਗਾ।