Punjab School Holidays: ਪੰਜਾਬ ਅਤੇ ਚੰਡੀਗੜ੍ਹ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਭਲਕੇ ਪਹਿਲੀ ਜੁਲਾਈ ਤੋਂ ਗਰਮੀਆਂ ਦੀਆਂ ਛੁੱਟੀਆਂ ਖਤਮ ਹੋ ਰਹੀਆਂ ਹਨ ਅਤੇ ਸਕੂਲ ਖੁੱਲ੍ਹ ਰਹੇ ਹਨ। ਇਕ ਪਾਸੇ ਇਹ ਵੀ ਚਰਚਾ ਚੱਲ ਰਹੀ ਹੈ ਕਿ ਸਿੱਖਿਆ ਵਿਭਾਗ ਵੱਲੋਂ ਛੁੱਟੀਆਂ ਵਿਚ ਵਾਧਾ ਕੀਤਾ ਜਾ ਸਕਦਾ ਹੈ। ਹਾਲਾਂਕਿ ਇਸ ਸਬੰਧੀ ਅਜੇ ਕੋਈ ਅਧਿਕਾਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨ ਪੰਜਾਬ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ ਵਿਚ ਮੌਸਮ ਠੰਢਾ ਹੋਣ ਵਾਲਾ ਹੈ ਅਤੇ ਅਜਿਹੇ ਗਰਮੀਆਂ ਦੀਆਂ ਛੁੱਟੀਆਂ (Punjab School Holidays) ਵਧਣ ਦੀ ਸੰਭਾਵਨਾ ਘਟਦੀ ਜਾ ਰਹੀ ਹੈ।
ਗਰਮੀਆਂ ਦੀਆਂ ਛੁੱਟੀਆਂ ਅੱਜ 30 ਜੂਨ ਨੂੰ ਖਤਮ ਹੋ ਰਹੀਆਂ ਹਨ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਸੂਬੇ ਦੇ ਸਾਰੇ ਸਕੂਲ 1 ਜੁਲਾਈ ਤੋਂ ਆਪਣੇ ਨਿਰਧਾਰਤ ਸਮੇਂ ਉਤੇ ਮੁੜ ਖੁੱਲ੍ਹਣੇ ਹਨ। ਹਾਲਾਂਕਿ ਕਈ ਸਕੂਲਾਂ ਵੱਲੋਂ ਬੱਚਿਆਂ ਨੂੰ ਸਕੂਲ ਆਉਣ ਲਈ ਨੋਟੀਫਿਕੇਸ਼ਨ ਵੀ ਭੇਜੇ ਜਾ ਰਹੇ ਹਨ।