ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਇਸ ਦੇ ਆਧਾਰ ‘ਤੇ ਅੰਮ੍ਰਿਤਪਾਲ ਸਿੰਘ ਨੂੰ ਕੱਲ੍ਹ ਭਾਵ ਸ਼ੁੱਕਰਵਾਰ (5 ਜੁਲਾਈ) ਨੂੰ 4 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (ਡੀਸੀ) ਘਣਸ਼ਿਆਮ ਥੋਰੀ ਨੇ ਦੱਸਿਆ- ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਦਿੱਤੀ ਗਈ ਹੈ, ਜਿਸ ਬਾਰੇ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।