ਫਿਰੋਜ਼ਪੁਰ ਰੈਲੀ ਨੂੰ ਸੰਬੋਧਿਤ ਕਰਨ ਲਈ ਪੰਜਾਬ ਦੌਰੇ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਨਿੱਘਾ ਸਵਾਗਤ ਕੀਤਾ। ਬਾਰਿਸ਼ ਦਾ ਮੌਸਮ ਹੋਣ ਕਾਰਨ ਪੀ.ਐੱਮ. ਮੋਦੀ ਅੱਜ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਹੋਣ ਲਈ ਬਠਿੰਡਾ ਏਅਰਪੋਰਟ ਤੋਂ ਸੜਕ ਰਸਤੇ ਰਾਹੀਂ ਆਪਣੇ ਕਾਫਿਲੇ ਸਮੇਤ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਹਨ।
ਇਸ ਦੌਰਾਨ ਬਠਿੰਡਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ, ਜਿੱਥੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਦੱਸ ਦਈਏ ਕਿ ਪੀ.ਐੱਮ. ਮੋਦੀ ਅੱਜ ਇੱਥੇ ਕਈ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ।