ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਉਤੇ ਸੁਰਮਈ ਪੁਸ਼ਾਕੇ ਚੜ੍ਹਾਏ ਗਏ ਹਨ। ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਦੀ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ। ਗੁਰਦੁਆਰਾ ਕਮੇਟੀ ਨੇ ਕਿਹਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਫੈਸਲੇ ਦਾ ਸਵਾਗਤ ਕਰਦੇ ਹਨ।
ਇਸ ਮੌਕੇ ਅਰਦਾਸ ਕਰਨ ਉਪਰੰਤ ਨੀਲੇ ਪੁਸ਼ਾਕੇ ਚੜ੍ਹਾਏ ਗਏ। ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਹੋਇਆ ਸੀ ਕਿ ਸਾਰੇ ਹੀ ਗੁਰਦੁਆਰਾ ਸਾਹਿਬਾਨਾਂ ਅੰਦਰ ਲੱਗੇ ਨਿਸ਼ਾਨ ਸਾਹਿਬ ਉੱਪਰ ਸੁਰਮਈ ਅਤੇ ਬਸੰਤੀ ਪੁਸ਼ਾਕੇ ਚੜ੍ਹਾਏ ਜਾਣ।
ਉਸੇ ਹੁਕਮ ਤਹਿਤ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਗੁਰਦੁਆਰਾ ਸ਼ਹੀਦ ਗੰਜ ਕਾਲਿਆਂ ਵਾਲਾ ਵਿਖੇ ਗੁਰਦੁਆਰਾ ਕਮੇਟੀ ਵੱਲੋਂ ਨਿਸ਼ਾਨ ਸਾਹਿਬ ਉੱਪਰ ਸੁਰਮਈ ਨੀਲੇ ਰੰਗ ਦੇ ਪੁਸ਼ਾਕੇ ਚੜਾਏ ਗਏ। ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਅਰਦਾਸ ਕਰਨ ਉਪਰੰਤ ਸੇਵਾਦਾਰਾਂ ਵੱਲੋਂ ਨਿਸ਼ਾਨ ਸਾਹਿਬ ਉਤੇ ਸੁਰਮਈ ਨੀਲੇ ਪੁਸ਼ਾਕੇ ਚੜਾਏ ਗਏ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਕਾਬਲ ਸਿੰਘ ਸ਼ਾਹਪੁਰ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜੋ ਹੁਕਮ ਹੋਇਆ ਸੀ, ਉਸ ਨੂੰ ਮੰਨਦੇ ਹੋਏ ਅਸੀਂ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਸੁਰਮਈ ਨੀਲੇ ਚੜਾਏ ਗਏ ਹਨ।