ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਨੇ ਜ਼ਮਾਨਤ ਪਟੀਸ਼ਨ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸਿਸੋਦੀਆ ਸ਼ਰਾਬ ਨੀਤੀ ਮਾਮਲੇ ਵਿੱਚ ਪਿਛਲੇ 17 ਮਹੀਨਿਆਂ ਤੋਂ ਜੇਲ੍ਹ ਵਿੱਚ ਸਨ। ਸਿਸੋਦੀਆ ਨੂੰ ਸੀਬੀਆਈ ਨੇ ਪਿਛਲੇ ਸਾਲ 26 ਫਰਵਰੀ ਨੂੰ ਅਤੇ ਈਡੀ ਨੇ 9 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸਨੇ 28 ਫਰਵਰੀ 2023 ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ।