ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਕੁਝ ਅਹਿਮ ਫੈਸਲਿਆਂ ‘ਤੇ ਮੋਹਰ ਲਗਾ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸੂਬੇ ਦੇ ਕਰੀਬ 2000 ਅਧਿਆਪਕਾਂ ਦੀ ਭਰਤੀ ਕਰਨ ਦੀ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਕੂਲਾਂ-ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਇੰਟਰਨੈੱਟ ਲਈ 2000-2000 ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾ ਰਹੇ ਹਨ। ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮੁੱਦੇ ਬਾਰੇ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰਾਜਪਾਲ ਨੂੰ ਜਲਦੀ ਤੋਂ ਜਲਦੀ ਫਾਈਲ ਕਲੀਅਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਸਕੀਮਾਂ ਅਤੇ ਫੈਸਲਿਆਂ ਦੇ ਨੋਟੀਫਿਕੇਸ਼ਨ ਜਾਰੀ ਕੀਤੇ ਜਾ ਰਹੇ ਹਨ।