ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹਨ ਅਤੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਕਿਸਾਨਾਂ ਵੱਲੋਂ ਵੀ ਵੱਖ-ਵੱਖ ਪਾਰਟੀਆਂ ਬਣਾ ਲਈਆਂ ਗਈਆਂ ਹਨ ਅਤੇ ਉਨ੍ਹਾਂ ਨੇ ਵੀ ਚੋਣਾਂ ਲੜਨ ਦਾ ਫੈਸਲਾ ਕਰ ਲਿਆ ਹੈ। ਬੀਤੇ ਦਿਨੀਂ ਇਹ ਵੀ ਖ਼ਬਰਾਂ ਦੇਖਣ ਨੂੰ ਮਿਲ ਰਹੀਆਂ ਸਨ ਕਿ ਸੰਯੁਕਤ ਸਮਾਜ ਮੋਰਚਾ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਕੇ ਲੜਗੇ ਪਰ ਇਸ ਵੇਲੇ ਦੀ ਹੁਣ ਵੱਡੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚੇ ਦਾ ਗਠਜੋੜ ਨਹੀਂ ਹੋਵੇਗਾ।
ਦੱਸ ਦੇਈਏ ਕਿ ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਅਤੇ ‘ਆਪ’ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਚਾਲੇ ਮੀਟਿੰਗ ਹੋਈ ਸੀ। ਜਿਸ ਤੋਂ ਬਾਅਦ ਕੇਜਰੀਵਾਲ ਨਾਲ ਸੰਯੁਕਤ ਸਮਾਜ ਮੋਰਚੇ ਦੀਆਂ ਕੁੱਝ ਗੱਲਾਂ ‘ਤੇ ਸਹਿਮਤੀ ਨਹੀਂ ਬਣੀ, ਜਿਸ ਕਾਰਨ ਕਿਸਾਨਾਂ ਅਤੇ ‘ਆਪ’ ਪਾਰਟੀ ਦਾ ਗੱਠਜੋੜ ਨਹੀਂ ਹੋ ਸਕਿਆ ਹੈ। ਇਹ ਗੱਠਜੋੜ ਨਾ ਹੋਣ ਦਾ ਇਕ ਕਾਰਨ ਰਾਜੇਵਾਲ ‘ਤੇ ਬਾਕੀ ਕਿਸਾਨ ਆਗੂਆਂ ਵੱਲੋਂ ਪਾਇਆ ਜਾ ਰਿਹਾ ਦਬਾਅ ਵੀ ਹੈ।