ਇਸ ਵੇਲੇ ਦੀ ਵੱਡੀ ਖ਼ਬਰ ਫਿਰੋਜ਼ਪੁਰ ਤੋਂ ਦੇਖਣ ਨੂੰ ਮਿਲ ਰਹੀ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੀ.ਐੱਮ. ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਅਤੇ ਉਨ੍ਹਾਂ ਦੇ ਕਾਫਲਾ ਨੂੰ ਹਾਈਵੇਅ ‘ਤੇ 15-20 ਮਿੰਟ ਤੱਕ ਰੋਕੇ ਜਾਣ ਦੇ ਮਾਮਲੇ ਵਿਚ ਪੁਲਸ ਨੇ 150 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਫਿਰੋਜ਼ਪੁਰ ਦੇ ਕੁਲਗੜ੍ਹੀ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਜਾਂਚ ਕਮੇਟੀ ਨੇ ਪੰਜਾਬ ਦੇ 13 ਅਫਸਰਾਂ ਨੂੰ ਵੀ ਤਬਲ ਕੀਤਾ ਹੈ ਅਤੇ ਵੱਡੇ ਅਫਸਰਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਘਟਨਾ ਨੂੰ ਲੈ ਕੇ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦ ਹੀ ਇਨ੍ਹਾਂ ਅਣਪਛਾਤੇ ਵਿਅਕਤੀਆਂ ਦੀ ਪਛਾਣ ਕਰ ਇਨ੍ਹਾਂ ਨੂੰ ਨਾਮਜ਼ਦ ਕਰ ਲਿਆ ਜਾਵੇਗਾ ਅਤੇ ਜਲਦ ਹੀ ਗ੍ਰਿਫਤਾਰ ਵੀ ਕਰ ਲਿਆ ਜਾਵੇਗਾ।
ਤੁਹਾਨੂੰ ਦੱਸ ਦਈਏ ਕਿ ਪੀ.ਐੱਮ. ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਵਿੱਚ ਚੰਨੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਚੁੱਕੀ ਜਾ ਰਹੀ ਹੈ।