ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀ ਨੌਂ ਦੀ ਗਲੀ ਵਿੱਚ 9 ਅਕਤੂਬਰ ਨੂੰ ਦਿਨ ਦਿਹਾੜੇ ਚਾਰ ਅਣਪਛਾਤੇ ਹਮਲਾਵਰਾਂ ਵੱਲੋਂ ਗੁਰਪ੍ਰੀਤ ਸਿੰਘ ਨਾਮ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਹੁਣ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਕਤਲ ਪਿੱਛੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦਾ ਹੱਥ ਹੋ ਸਕਦਾ ਹੈ। ਜਾਂਚ ਵਿਚ ਅੰਮ੍ਰਿਤਪਾਲ ਦਾ ਨਾਮ ਸਾਹਮਣੇ ਆਇਆ ਹੈ।
ਡੀਜੀਪੀ ਪੰਜਾਬ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ ਕਿ ਇਸ ਮਾਮਲੇ ਵਿਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਦੇਸ਼ ਵਿਚ ਬੈਠੇ ਲੋਕਾਂ ਨੇ ਕਤਲ ਦੀ ਯੋਜਨਾ ਬਣਾਈ ਸੀ। ਅਰਸ਼ ਡੱਲਾ ਕਤਲਕਾਂਡ ਦਾ ਮਾਸਟਰਮਾਈਂਡ ਹੈ।
ਜ਼ਿਕਰਯੋਗ ਹੈ ਕਿ ਲੰਘੇ ਬੁੱਧਵਾਰ ਦੀ ਸ਼ਾਮ ਪਿੰਡ ਹਰੀਨੌਂ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਅਦਾਕਾਰ ਦੀਪ ਸਿੱਧੂ ਦੇ ਸਾਥੀ ਗੁਰਪ੍ਰੀਤ ਸਿੰਘ (36) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।