ਸਾਬਕਾ ਵਿਧਾਇਕ ਦਲਵੀਰ ਗੋਲਡੀ ਆਮ ਆਦਮੀ ਪਾਰਟੀ ਤੋਂ ਕਿਨਾਰਾ ਕਰਦੇ ਹੋਏ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ 2027 ਵਿੱਚ ਉਹ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਧੂਰੀ ਉਨ੍ਹਾਂ ਦਾ ਹਲਕਾ ਹੈ ਅਤੇ ਆਪਣੀ ਕਰਮਭੂਮੀ ਨਾਲ ਉਹ ਧੋਖਾ ਨਹੀਂ ਕਰਨਗੇ।
ਬਰਨਾਲਾ ਜ਼ਿਮਨੀ ਚੋਣ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਟਿਕਟ ਨਹੀਂ ਮੰਗੀ ਸੀ।ਆਮ ਆਦਮੀ ਪਾਰਟੀ ਜੁਆਇਨ ਕਰਨ ਸਮੇਂ ਨਾ ਕੋਈ ਜ਼ਿਮਨੀ ਚੋਣ ਨੂੰ ਲੈ ਕੇ ਕੋਈ ਵਾਅਦਾ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਛੱਡ ਕੇ ਜਾਣ ਨਾਲ ਉਨ੍ਹਾਂ ਨੂੰ ਨਿੱਜੀ ਤੌਰ ਉਤੇ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਹਾਲੇ ਉਹ ਕਿਸੇ ਪਾਰਟੀ ਦਾ ਹਿੱਸਾ ਨਹੀਂ ਹਨ।
ਸਾਬਕਾ ਵਿਧਾਇਕ ਦਲਵੀਰ ਗੋਲਡੀ ਦਾ ਧਮਾਕੇਦਾਰ ਬਿਆਨ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ਕਿਸੇ ਪਾਰਟੀ ਦਾ ਹਿੱਸਾ ਨਾ ਹੋਣ ਦਾ ਐਲਾਨ ਕੀਤਾ ਹੈ। ਉਹ 6 ਮਹੀਨਿਆਂ ਤੋਂ ਘਰ ਬੈਠਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ 2027 ਵਿੱਚ ਧੂਰੀ ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਜੇਕਰ ਧੂਰੀ ਤੋਂ ਸੀ.ਐਮ. ਖਿਲਾਫ ਚੋਣ ਲੜਨੀ ਪਈ ਤਾਂ ਉਹ ਲੜਨਗੇ। ਫਿਲਹਾਲ ਉਨ੍ਹਾਂ ਦਾ ਕਾਂਗਰਸ ਨਾਲ ਕੋਈ ਤਾਲਮੇਲ ਨਹੀਂ ਹੈ। ਕਾਂਗਰਸ ਛੱਡਣ ਨਾਲ ਉਨ੍ਹਾਂ ਦਾ ਨਿੱਜੀ ਨੁਕਸਾਨ ਹੋਇਆ ਹੈ। ਉਨ੍ਹਾਂ ਦੇ ਸ਼ਬਦਾਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦਲਬੀਰ ਗੋਲਡੀ ਆਮ ਆਦਮੀ ਪਾਰਟੀ ਛੱਡ ਚੁੱਕੇ ਹਨ।