ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਦੱਸ ਦਈਏ ਕਿ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਚੋਣਾਂ ਦਸੰਬਰ ਦੇ ਅੰਤ ‘ਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਲੋਕਲ ਬਾਡੀਜ਼ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ, ਜਿਸ ਤਹਿਤ 5 ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਸ਼ਡਿਊਲ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਜਨਵਰੀ ਤੋਂ ਅਪ੍ਰੈਲ ਦਰਮਿਆਨ 5 ਨਗਰ ਨਿਗਮਾਂ ਦਾ ਕਾਰਜਕਾਲ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਨਗਰ ਨਿਗਮ ਚੋਣਾਂ ਹੋਣੀਆਂ ਸਨ ਪਰ ਵਾਰਡਬੰਦੀ ਕਾਰਨ ਚੋਣਾਂ ਨਹੀਂ ਹੋ ਸਕੀਆਂ ਸਨ। ਜਿਸ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਵਿੱਚ ਚਲਾ ਗਿਆ ਅਤੇ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਲਈ ਕਿਹਾ। ਹੁਣ ਸਰਕਾਰ ਨੇ ਨਗਰ ਨਿਗਮ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਇਸ ਸਬੰਧੀ ਸ਼ਡਿਊਲ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।