ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਕਾਂਗਰਸ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 4946 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ।
ਗੁਰਦੀਪ ਸਿੰਘ ਰੰਧਾਵਾ ਨੂੰ 54436 ਵੋਟਾਂ ਮਿਲੀਆਂ ਜਦੋਂਕਿ ਦੂਜੇ ਨੰਬਰ ਤੇ ਰਹੀ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 49490 ਵੋਟਾਂ ਮਿਲੀਆਂ। ਭਾਜਪਾ ਦੇ ਉਮੀਦਵਾਰ ਰਵੀ ਕਰਨ ਸਿੰਘ ਕਾਹਲੋਂ ਤੀਜੇ ਨੰਬਰ ਤੇ ਰਹੇ। ਉਹਨਾਂ ਨੂੰ 5936 ਵੋਟਾਂ ਮਿਲੀਆਂ।ਦੂਜੇ ਪਾਸੇ ਬਰਨਾਲਾ ਵਿਚ ਵੀ ਵੱਡਾ ਉਲਟਫੇਰ ਹੋਇਆ ਹੈ। ਓਥੇ AAP ਦਾ ਗੜ੍ਹ ਮੰਨੀ ਜਾਂਦੀ ਸੀਟ ਉਤੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ 28 ਹਜ਼ਾਰ ਤੋਂ ਜ਼ਿਆਦਾ ਵੋਟ ਲੈਕੇ ਜਿੱਤ ਹਾਸਲ ਕੀਤੀ ਹੈ। ਜਦੋਂਕਿ ਆਮ ਆਦਮੀ ਪਾਰਟੀ ਉਮੀਦਵਾਰ ਨੂੰ 26 ਹਜ਼ਾਰ ਵੋਟਾਂ ਮਿਲੀਆਂ ਹਨ। ਜਦੋਂਕਿ ਤੀਜੇ ਨੰਬਰ ਤੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਹਨ ਜਿਨ੍ਹਾਂ ਨੂੰ 17 ਹਜ਼ਾਰ ਵੋਟਾਂ ਮਿਲੀਆਂ ਹਨ। ਚੌਥੇ ਨੰਬਰ ਤੇ ਅਜ਼ਾਦ ਉਮੀਦਵਾਰ ਗੁਰਦੀਪ ਬਾਠ ਹਨ। ਜਿਨ੍ਹਾਂ ਨੂੰ 16 ਹਜ਼ਾਰ ਵੋਟਾਂ ਮਿਲੀਆ ਹਨ।