ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ 6 ਦਸੰਬਰ ਭਾਵ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸਦੇ ਮੱਦੇਨਜ਼ਰ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ।ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਇਸ ਦੌਰਾਨ ਚੰਡੀਗੜ੍ਹ ‘ਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।