ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾ ਲਗਾਉਣ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੀਲਾ ਚੋਲਾ ਪਾ ਕੇ ਹੱਥ ‘ਚ ਬਰਛਾ ਫੜ ਕੇ ਦਰਬਾਰ ਸਾਹਿਬ ਦੇ ਬਾਹਰ ਆਪਣੀ ਸੇਵਾ ਨਿਭਾ ਰਹੇ ਹਨ।
ਦੱਸ ਦਈਏ ਕਿ ਬੀਤੇ ਦਿਨਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਖਬੀਰ ਬਾਦਲ ਨੂੰ ਹੁਕਮ ਹੋਇਆ ਸੀ। ਕਿ ਉਨਾਂ ਦੇ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਉਸ ਸਮੇਤ ਛੇ ਹੋਰ ਅਕਾਲੀ ਆਗੂਆਂ ਸੁਖਦੇਵ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਡਾਕਟਰ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਬਲਵਿੰਦਰ ਸਿੰਘ ਭੂੰਦੜ ਖ਼ਿਲਾਫ਼ ਧਾਰਮਿਕ ਸਜ਼ਾ ਸੁਣਾਈ।
ਉਨ੍ਹਾਂ ਆਦੇਸ਼ ਦਿੱਤਾ ਕਿ ਇਹ ਸਾਰੇ ਅਕਾਲੀ ਆਗੂ ਭਲਕੇ ਤਿੰਨ ਦਸੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਪਖਾਨਿਆਂ ਵਿੱਚ 12 ਤੋਂ ਇੱਕ ਵਜੇ ਤੱਕ ਇੱਕ ਘੰਟੇ ਸਫਾਈ ਦੀ ਸੇਵਾ ਕਰਨਗੇ। ਇਹ ਸੇਵਾ ਦੋ ਦਿਨ ਵਾਸਤੇ ਹੋਵੇਗੀ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਉਨ੍ਹਾਂ ਦੀ ਹਾਜ਼ਰੀ ਅਤੇ ਸੇਵਾ ਦੀ ਨਿਗਰਾਨੀ ਕਰਨਗੇ।
ਆਪਣੀ ਇਸ ਸੇਵਾ ਦੌਰਾਨ ਉਹ ਆਪਣੇ ਗਲ ਵਿੱਚ ਤਖਤੀਆਂ ਪਾ ਕੇ ਰੱਖਣਗੇ। ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ਵਿਖੇ ਘੰਟਾ ਘਰ ਦੇ ਬਾਹਰ ਸੇਵਾਦਾਰ ਦੀ ਵਰਦੀ ਪਾ ਕੇ ਅਤੇ ਹੱਥ ਵਿੱਚ ਬਰਛਾ ਫੜ ਕੇ ਸੇਵਾ ਕਰਨ ਦਾ ਆਦੇਸ਼ ਦਿੱਤਾ ਗਿਆ। ਇੱਕ ਘੰਟੇ ਦੀ ਇਹ ਸੇਵਾ ਦੌਰਾਨ ਉਹ ਵੀਲ੍ਹ ਚੇਅਰ ’ਤੇ ਵੀ ਬੈਠ ਸਕਣਗੇ।
ਉਹ ਦੋ ਦਿਨ ਇਹ ਸੇਵਾ ਕਰਨਗੇ। ਉਪਰੰਤ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਵਿੱਚ ਇੱਕ ਘੰਟਾ ਸੰਗਤ ਦੇ ਜੂਠੇ ਬਰਤਨ ਸਾਫ ਕਰਨ, ਇਕ ਘੰਟਾ ਕੀਰਤਨ ਸਰਵਣ ਕਰਨ ਅਤੇ ਨਿਤਨੇਮ ਤੋਂ ਇਲਾਵਾ ਸੁਖਮਨੀ ਸਾਹਿਬ ਦਾ ਪਾਠ ਕਰਨ ਦੇ ਆਦੇਸ਼ ਦਿੱਤੇ ਗਏ ਹਨ।