Punjab Weather- ਪਹਾੜਾਂ ਉਤੇ ਭਾਰੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਦਿਖਾਈ ਦੇਣ ਲੱਗਾ ਹੈ। ਠੰਢੀਆਂ ਉੱਤਰੀ ਹਵਾਵਾਂ ਦਾ ਘੇਰਾ ਵਧ ਗਿਆ ਹੈ। ਅਗਲੇ ਇੱਕ-ਦੋ ਦਿਨਾਂ ਵਿੱਚ ਪਹਾੜਾਂ ਵਿੱਚ ਫਿਰ ਤੋਂ ਬਰਫ਼ਬਾਰੀ ਹੋਵੇਗੀ। ਪੰਜਾਬ ਵਿੱਚ ਠੰਢੀਆਂ ਹਵਾਵਾਂ ਕਾਰਨ ਪਠਾਨਕੋਟ ਅਤੇ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ ਦੋ ਡਿਗਰੀ ਰਿਹਾ। ਫ਼ਿਰੋਜ਼ਪੁਰ ਵਿੱਚ 3.9 ਡਿਗਰੀ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ 4, ਪਟਿਆਲਾ ਵਿੱਚ 5.6, ਜਲੰਧਰ ਵਿੱਚ 5.0, ਲੁਧਿਆਣਾ ਵਿੱਚ 5.8 ਅਤੇ ਰੂਪਨਗਰ ਵਿੱਚ 6 ਡਿਗਰੀ ਸੈਲਸੀਅਸ ਤਾਪਮਾਨ ਰਿਹਾ।
ਜਲੰਧਰ ਅਤੇ ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਰਿਹਾ, ਜੋ ਪੰਜਾਬ ਵਿੱਚ ਸਭ (Cold Foggy weather) ਤੋਂ ਘੱਟ ਸੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 15 ਦਸੰਬਰ ਤੱਕ ਸੀਤ ਲਹਿਰ ਜਾਰੀ ਰਹੇਗੀ। ਮਜ਼ਬੂਤ ਪੱਛਮੀ ਗੜਬੜੀ ਨੇ ਮੌਸਮ ਬਦਲ ਦਿੱਤਾ ਹੈ। ਇਸ ਕਾਰਨ ਵੱਡੇ ਖੇਤਰ ‘ਚ ਬਾਰਿਸ਼ ਦੇ ਨਾਲ-ਨਾਲ ਬਰਫਬਾਰੀ ਵੀ ਹੋਈ ਹੈ।
ਪੰਜਾਬ ‘ਚ ਸੀਤ ਲਹਿਰ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 15 ਦਸੰਬਰ ਤੱਕ ਸੀਤ ਲਹਿਰ ਜਾਰੀ ਰਹੇਗੀ। ਬੁੱਧਵਾਰ ਨੂੰ ਪਠਾਨਕੋਟ ਅਤੇ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ ਦੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਫ਼ਿਰੋਜ਼ਪੁਰ ਵਿੱਚ ਇਹ 3.9 ਡਿਗਰੀ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 6.0 ਡਿਗਰੀ, ਪਟਿਆਲਾ ਵਿੱਚ 5.6 ਡਿਗਰੀ, ਜਲੰਧਰ ਵਿੱਚ 5.7 ਡਿਗਰੀ, ਲੁਧਿਆਣਾ ਵਿੱਚ 5.8 ਡਿਗਰੀ ਅਤੇ ਰੂਪਨਗਰ ਵਿੱਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਪੰਜਾਬ ਵਿੱਚ ਸਭ ਤੋਂ ਘੱਟ ਸੀ।
ਬਾਕੀ ਸਾਰੇ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 20 ਤੋਂ 21 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।
ਕਈ ਇਲਾਕਿਆਂ ਵਿਚ ਤਾਪਮਾਨ ਪੰਜ ਡਿਗਰੀ ਤੋਂ ਹੇਠਾਂ ਹੈ। ਹਰਿਆਣਾ ਦੇ ਸੋਨੀਪਤ ਅਤੇ ਹਿਸਾਰ ਵਿੱਚ ਤਾਪਮਾਨ 1.5 ਡਿਗਰੀ ਤੱਕ ਪਹੁੰਚ ਗਿਆ। ਦੋ ਦਿਨ ਪਹਿਲਾਂ ਤੱਕ ਹਰ ਕੋਈ ਸਰਦੀਆਂ ਦੀ ਉਡੀਕ ਕਰ ਰਿਹਾ ਸੀ। ਹੁਣ ਠੰਢ ਨੇ ਇਕਦਮ ਜ਼ੋਰ ਫੜ ਲਿਆ ਹੈ। ਜੰਮੂ-ਕਸ਼ਮੀਰ ‘ਚ ਕੜਾਕੇ ਦੀ ਠੰਡ ਜਾਰੀ ਹੈ। ਗੁਲਮਰਗ ਦਾ ਤਾਪਮਾਨ -6.0 ਡਿਗਰੀ ਰਿਹਾ। ਮੌਸਮ ਵਿਭਾਗ ਨੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਲੇਹ-ਲਦਾਖ ਤੋਂ ਲੈ ਕੇ ਕਸ਼ਮੀਰ, ਪੰਜਾਬ, ਹਰਿਆਣਾ ਅਤੇ ਉੱਤਰਾਖੰਡ ਤੱਕ ਅਗਲੇ 24 ਘੰਟਿਆਂ ਲਈ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ।