ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਨੀਵਾਰ ਸਵੇਰੇ ਮੀਂਹ ਪੈਣ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਉਥੇ ਹੀ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਨਾਲ ਰਾਜਧਾਨੀ ਅਤੇ ਐਨ.ਸੀ.ਆਰ. ਦਾ ਮੌਸਮ ਬਲਦ ਗਿਆ ਹੈ। ਇਸ ਦੌਰਾਨ ਰਾਜਧਾਨੀ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਅੱਧੀ ਰਾਤ ਤੋਂ ਭਾਰੀ ਮੀਂਹ ਦਾ ਸਿਲਸਿਲਾ ਜਾਰੀ ਹੈ। ਇਸ ਦੇ ਨਾਲ ਹੀ ਐਨ.ਸੀ.ਆਰ. ਇਲਾਕੇ ਵਿੱਚ ਮੀਂਹ ਤੋਂ ਬਾਅਦ ਦਿੱਲੀ-ਗੁਰੂਗ੍ਰਾਮ ਐਕਸਪ੍ਰੈੱਸ-ਵੇਅ ‘ਤੇ ਕਾਫੀ ਪਾਣੀ ਇਕੱਠਾ ਹੋ ਗਿਆ ਹੈ। ਅਜਿਹੇ ਵਿੱਚ ਠੰਡੀਆਂ ਹਵਾਵਾਂ ਨਾਲ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਕਈ ਦਿਕੱਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਅੱਜ ਤੋਂ ਦਿੱਲੀ ਵਿੱਚ ਵੀਕੈਂਡ ਕਰਫਿਊ ਵੀ ਲਾਗੂ ਹੈ, ਇਸ ਕਾਰਨ ਬਹੁਤ ਘੱਟ ਗਿਣਤੀ ਵਿੱਚ ਲੋਕ ਘਰੋਂ ਬਾਹਰ ਨਿਕਲਣਗੇ। ਮੌਸਮ ਵਿਭਾਗ ਮੁਤਾਬਕ ਕੱਲ੍ਹ 9 ਜਨਵਰੀ ਤੱਕ ਆਸਮਾਨ ਵਿੱਚ ਬੱਦਲ ਰਹਿਣਗੇ। ਵਿਗਿਆਨੀਆਂ ਦਾ ਕਹਿਣਾ ਹੈ ਕਿ ਜਨਵਰੀ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Haryana | Waterlogging on Delhi-Gurugram Expressway following rainfall in the area pic.twitter.com/NDmlvyPrex
— ANI (@ANI) January 8, 2022